|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਬੁਢਲਾਡਾ 9 ਅਪ੍ਰੈਲ(ਕਰਨ): ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੀਪੀਐਫ਼ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਹਰ ਕਰ ਕੇ ਨਵੀਂ ਪੈਨਸ਼ਨ

NRI Post Desk · 2057 ਦਿਨ ਪਹਿਲਾਂ · ਅੱਪਡੇਟ 2057 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ
📷 NRI Post Desk

ਬੁਢਲਾਡਾ 9 ਅਪ੍ਰੈਲ(ਕਰਨ): ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੀਪੀਐਫ਼ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਹਰ ਕਰ ਕੇ ਨਵੀਂ ਪੈਨਸ਼ਨ ਸਕੀਮ ਥੋਪ ਦਿੱਤੀ ਗਈ ਹੈ। ਜਿਸ ਨਾਲ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ । ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ ਸੂਬਾ ਵਾਈਸ ਪ੍ਰਧਾਨ ਸੀਪੀਐਫ਼ ਕਰਮਚਾਰੀ ਯੂਨੀਅਨ, ਪਰਗਟ ਰਾਮ, ਸ਼ਿਵ ਕੁਮਾਰ, ਭੁਪਿੰਦਰ ਸਿੰਘ, ਰਾਮ ਸਾਗਰ, ਗੌਰਵ ਸਿੰਗਲਾ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!