|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੈਨਮਾਰਕ ਵੱਡਾ ਫੈਸਲਾ: 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ

ਕੋਪਨਹੇਗਨ (ਨੇਹਾ): 15 ਡੈਨਮਾਰਕ ਦੀ ਸਰਕਾਰ ਨੇ 15 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਗਾਉਣ ਲਈ ਇੱਕ ਰਾਜਨੀਤਿਕ ਸਮਝੌਤਾ ਕਰਨ ਦਾ ਐਲਾਨ ਕੀਤਾ।

NRI Post Desk · 386 ਦਿਨ ਪਹਿਲਾਂ · ਅੱਪਡੇਟ 386 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੈਨਮਾਰਕ ਵੱਡਾ ਫੈਸਲਾ: 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ
📷 NRI Post Desk

ਕੋਪਨਹੇਗਨ (ਨੇਹਾ): 15 ਡੈਨਮਾਰਕ ਦੀ ਸਰਕਾਰ ਨੇ 15 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਗਾਉਣ ਲਈ ਇੱਕ ਰਾਜਨੀਤਿਕ ਸਮਝੌਤਾ ਕਰਨ ਦਾ ਐਲਾਨ ਕੀਤਾ।

ਡਿਜੀਟਲਾਈਜ਼ੇਸ਼ਨ ਮੰਤਰਾਲੇ ਦੀ ਅਗਵਾਈ ਹੇਠ ਇਹ ਕਦਮ ਸੋਸ਼ਲ ਮੀਡੀਆ ਤੱਕ ਪਹੁੰਚ ਲਈ ਉਮਰ ਸੀਮਾ ਨਿਰਧਾਰਤ ਕਰੇਗਾ। ਇਸ ਤਹਿਤ ਕੁਝ ਮਾਪਿਆਂ ਨੂੰ ਇੱਕ ਖਾਸ ਮੁਲਾਂਕਣ ਤੋਂ ਬਾਅਦ ਆਪਣੇ ਬੱਚਿਆਂ ਨੂੰ 13 ਸਾਲ ਦੀ ਉਮਰ ਤੋਂ ਸੋਸ਼ਲ ਮੀਡੀਆ ਤੱਕ ਪਹੁੰਚ ਕਰਨ ਲਈ ਸਹਿਮਤੀ ਦੇਣ ਦਾ ਅਧਿਕਾਰ ਹੋਵੇਗਾ।

ਸੰਬੰਧਿਤ ਖ਼ਬਰਾਂ

ਸਰਕਾਰ ਦਾ ਇਹ ਕਦਮ ਛੋਟੇ ਬੱਚਿਆਂ ਵਿੱਚ ਸੋਸ਼ਲ ਮੀਡੀਆ ਦੀ ਵਧ ਰਹੀ ਵਰਤੋਂ ਨੂੰ ਦੂਰ ਕਰਨ ਲਈ ਯੂਰਪੀਅਨ ਸਰਕਾਰ ਵਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਕਦਮਾਂ ਵਿੱਚੋਂ ਇੱਕ ਹੋਵੇਗਾ।

ਇਸ ਸਬੰਧ ਵਿਚ ਆਸਟਰੇਲੀਆ ਨੇ ਸਭ ਤੋਂ ਪਹਿਲਾਂ ਪਾਬੰਦੀ ਲਾਈ ਸੀ ਜਿੱਥੇ ਸੰਸਦ ਨੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਹੁੰਚ ਲਈ ਘੱਟੋ ਘੱਟ ਉਮਰ 16 ਸਾਲ ਨਿਰਧਾਰਤ ਕੀਤੀ ਸੀ। ਉਨ੍ਹਾਂ ਛੋਟੀ ਉਮਰ ਦੇ ਬੱਚਿਆਂ ਲਈ TikTok, Facebook, Snapchat, Reddit, X ਅਤੇ Instagram ਵਰਗੇ ਪਲੇਟਫਾਰਮਾਂ ਦੀ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਸੀ ਤੇ ਨਿਯਮਾਂ ਦਾ ਉਲੰਘਣ ਕਰਨ ’ਤੇ 50 ਮਿਲੀਅਨ ਆਸਟਰੇਲਿਆਈ ਡਾਲਰ (USD33 ਮਿਲੀਅਨ) ਤੱਕ ਦਾ ਜੁਰਮਾਨਾ ਲਾਉਣ ਦਾ ਨਿਯਮ ਬਣਾ ਦਿੱਤਾ ਸੀ। ਯੂਰਪੀ ਸੰਘ ਦੇ ਪਹਿਲੇ ਦੇਸ਼ਾਂ ਵਿੱਚੋਂ ਇੱਕ ਹੋਣ ਦੇ ਨਾਤੇ ਡੈਨਮਾਰਕ ਹੁਣ ਸੋਸ਼ਲ ਮੀਡੀਆ ’ਤੇ ਉਮਰ ਸੀਮਾਵਾਂ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਡੈਨਮਾਰਕ ਵੱਡਾ ਫੈਸਲਾ: 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ — NRI Post