ਕਪੂਰਥਲਾ : ਡਿਪਟੀ ਕਮਿਸ਼ਨਰ ਦਫ਼ਤਰ ਅੱਜ ਪੁਰਾਣੀਆਂ ਕਚਹਿਰੀਆਂ ਤੋਂ ਨਵੇਂ ਉਸਾਰੇ ਗਏ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਤਬਦੀਲ ਹੋ ਗਿਆ। ਇਸ ਖੁਸ਼ੀ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਨਵੇਂ ਕੰਪਲੈਕਸ ਵਿਖੇ ਅੱਜ ਕੰਮਕਾਜ਼ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਸੁਲਤਾਨਪੁਰ ਲੋਧੀ ਨੇ ਕਿਹਾ ਕਿ ਸਾਰੇ ਸਰਕਾਰੀ ਅਦਾਰੇ ਇਕੋ ਛੱਤ ਹੇਠ ਆਉਣ ਕਾਰਨ ਹੁਣ ਜ਼ਿਲੇ ਦੇ ਲੋਕਾਂ ਨੂੰ ਬੇਹੱਦ ਸਹੂਲਤ ਮਿਲਣ ਦੇ ਨਾਲ-ਨਾਲ ਸਮਾਂ ਵੀ ਬਚੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਇਕੋ ਛੱਤ ਹੇਠ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਸ਼ਲਾਘਾ ਕੀਤੀ, ਜਿਨਾਂ ਦੀ ਅਗਵਾਈ ਵਿਚ ਅਧਿਕਾਰੀਆਂ ਵੱਲੋਂ ਸ਼ਿਫਟਿੰਗ ਦੇ ਇਸ ਕੰਮ ਨੂੰ ਤੇਜ਼ੀ ਨਾਲ ਅੰਜਾਮ ਦਿੱਤਾ ਗਿਆ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਇਹ ਸ਼ਾਨਦਾਰ ਕੰਪਲੈਕਸ ਮਿਲਣ 'ਤੇ ਵਧਾਈ ਦਿੱਤੀ।
ਸੰਬੰਧਿਤ ਖ਼ਬਰਾਂ
ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਬੇਹੱਦ ਧੰਨਵਾਦੀ ਹਨ, ਜਿਸ ਵੱਲੋਂ ਇੰਨੀ ਵਧੀਆ ਇਮਾਰਤ ਦੀ ਉਸਾਰੀ ਕਰਵਾਈ ਗਈ ਹੈ। ਉਨਾਂ ਕਿਹਾ ਕਿ ਹਾਲੇ ਡੀ. ਸੀ ਦਫ਼ਤਰ, ਏ. ਡੀ. ਸੀ ਦਫ਼ਤਰ, ਐਸ. ਡੀ. ਐਮ ਦਫ਼ਤਰ, ਮਾਲ, ਖਜਾਨਾ, ਡੀ. ਡੀ. ਪੀ. ਓ ਦਫ਼ਤਰ ਅਤੇ ਡੀ. ਸੀ ਦਫ਼ਤਰ ਦੀਆਂ ਬ੍ਰਾਂਚਾਂ ਨੂੰ ਇਥੇ ਤਬਦੀਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਬਾਕੀ ਦਫ਼ਤਰ ਵੀ ਇਥੇ ਜਲਦ ਸ਼ਿਫਟ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਫਗਵਾੜਾ ਸ. ਬਖਤਾਵਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ. ਸਕੱਤਰ ਸਿੰਘ ਬੱਲ ਤੇ ਸ੍ਰੀਮਤੀ ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਰਾਣੀ ਸੋਢੀ, ਸ੍ਰੀ ਮਣੀ ਔਜਲਾ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਸੁਖਦੇਵ ਬੰਗੜ ਤੇ ਸ੍ਰੀ ਪਵਨ ਕੁਮਾਰ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਡੀ. ਐਫ. ਐਸ. ਸੀ ਸ. ਸਰਤਾਜ ਸਿੰਘ ਚੀਮਾ, ਏ. ਈ. ਟੀ. ਸੀ ਸ੍ਰੀਮਤੀ ਦਰਬੀਰ ਰਾਜ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਸੁਪਰਡੈਂਟ ਸ੍ਰੀ ਬੀ. ਪੀ. ਡਾਵਰ, ਡੀ. ਈ. ਓ (ਅ) ਸ. ਸਤਿੰਦਰਬੀਰ ਸਿੰਘ, ਡਿਪਟੀ ਡੀ. ਈ. ਓ (ਸ) ਸ. ਬਿਕਰਮਜੀਤ ਸਿੰਘ, ਡਿਪਟੀ ਡੀ. ਈ. ਓ (ਅ) ਸ. ਪਰਮਜੀਤ ਸਿੰੰਘ, ਸ੍ਰੀ ਨਰਿੰਦਰ ਸਿੰਘ ਚੀਮਾ, ਸ੍ਰੀ ਸਤਬੀਰ ਸਿੰਘ ਚੰਦੀ, ਸ. ਸਤਨਾਮ ਸਿੰਘ, ਮੈਡਮ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ. ਅਮਰਜੀਤ ਸਿੰਘ ਸੈਦੋਵਾਲ, ਸ੍ਰੀ ਨਰਿੰਦਰ ਸਿੰਘ ਮਨਸੂ, ਸ. ਸਤਿੰਦਰ ਸਿੰਘ ਚੀਮਾ, ਸ੍ਰੀ ਰਵਿੰਦਰ ਰਵੀ, ਸ੍ਰੀ ਮਨਮੋਹਨ ਸ਼ਰਮਾ, ਐਮ. ਏ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਸਾਹਿਲ ਓਬਰਾਏ, ਸ੍ਰੀ ਰਾਜੇਸ਼ ਰਾਏ, ਸ. ਰੇਸ਼ਮ ਸਿੰਘ, ਸ. ਮੰਗਲ ਸਿੰਘ ਭੰਡਾਲ ਤੋਂ ਇਲਾਵਾ ਅਧਿਕਾਰੀ, ਕਰਮਚਾਰੀ ਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।






