|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਿਪਟੀ ਕਮਿਸ਼ਨਰ ਵੱਲੋਂ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੇ ਕੰਮ ਦਾ ਨਿਰੀਖਣ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੇ ਆਲੇ-ਦੁਆਲੇ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਸਫ਼ਾਈ ਤੋਂ ਬਾਅਦ ਸੜਕ ਦੇ ਕੰਢਿਆਂ 'ਤੇ ਫੁੱਲਦਾਰ ਬੂਟੇ ਲਗਾ ਕੇ ਇਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਉਨਾਂ ਕਿਹਾ ਕਿ ਬੂਟਿਆਂ ਨੂੰ ਲਗਾਤਾਰ ਪਾਣੀ ਦੇਣ ਦੇ ਨਾਲ-ਨਾਲ ਇਨਾਂ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੇ ਆਲੇ-ਦੁਆਲੇ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਹਦਾਇਤ ਕੀਤੀ ਕਿ ਸਫ਼ਾਈ ਤੋਂ ਬਾਅਦ ਸੜਕ ਦੇ ਕੰਢਿਆਂ 'ਤੇ ਫੁੱਲਦਾਰ ਬੂਟੇ ਲਗਾ ਕੇ ਇਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਉਨਾਂ ਕਿਹਾ ਕਿ ਬੂਟਿਆਂ ਨੂੰ ਲਗਾਤਾਰ ਪਾਣੀ ਦੇਣ ਦੇ ਨਾਲ-ਨਾਲ ਇਨਾਂ ਨੂੰ ਅੱਗ ਆਦਿ ਲੱਗਣ ਤੋਂ ਬਚਾਇਆ ਜਾਵੇ।

ਸੰਬੰਧਿਤ ਖ਼ਬਰਾਂ

ਉਨਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਦਾ ਕੰਮ ਆਉਣ ਵਾਲੇ ਪਲਾਂਟੇਸ਼ਨ ਦੇ ਸੀਜ਼ਨ ਦੌਰਾਨ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੜਕਾਂ ਦੇ ਸੁੰਦਰੀਕਰਨ ਦਾ ਕੰਮ ਨੇਪਰੇ ਚਾੜਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਏ. ਪੀ. ਓ ਸ. ਚਰਨਜੀਤ ਸਿੰਘ, ਸ੍ਰੀ ਰਮੇਸ਼ ਡਡਵਿੰਡੀ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!