|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਪੂਰਥਲਾ (ਇੰਦਰਜੀਤ ਸਿੰਘ) : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੌਰਾਨ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦੀ ਨਿੱਜੀ ਤੌਰ ’ਤੇ ਨਜ਼ਰਸਾਨੀ ਕਰਨ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਸਕੀਮਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾਵੇ ਅਤੇ ਜਿਥੇ ਕਿਤੇ ਕਮੀ-ਪੇਸ਼ੀ ਜਾਂ ਅੜਚਣ ਆਵੇ, ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਇਸ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ।

ਉਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਲੋੜਵੰਦ ਲੋਕਾਂ ਤੱਕ ਹਰ ਹਾਲ ਵਿਚ ਪਾਰਦਰਸ਼ੀ ਢੰਗ ਨਾਲ ਪਹੁੰਚਣੇ ਜ਼ਰੂਰੀ ਹਨ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਵੱਖ-ਵੱਖ ਮੱਦਾਂ ਅਧੀਨ ਬਕਾਇਆ ਪਏ ਕੇਸਾਂ ਅਤੇ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਉਨਾਂ ਕਿਹਾ ਕਿ ਸਮਾਰਟ ਵਿਲੇਜ ਕੰਪੇਨ ਤਹਿਤ ਹਰੇਕ ਬਲਾਕ ਵਿਚ ਪਿੰਡਾਂ ਦਾ ਮੁਹਾਂਦਰਾ ਬਦਲ ਕੇ ਇਨਾਂ ਨੂੰ ਸਾਫ਼-ਸੁਥਰੀ, ਆਧੁਨਿਕ ਅਤੇ ਸੋਹਣੀ ਦਿੱਖ ਦੇ ਕੇ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਪੂਰਥਲਾ ਬਲਾਕ ਦੇ ਪਿੰਡ ਸਿੱਧਵਾਂ ਦੋਨਾ, ਫਗਵਾੜਾ ਦੇ ਦਰਵੇਸ਼ ਪਿੰਡ, ਸੁਲਤਾਨਪੁਰ ਲੋਧੀ ਦੇ ਮੁਹੱਬਲੀਪੁਰ, ਢਿਲਵਾਂ ਦੇ ਗਾਜ਼ੀ ਗੁਡਾਣਾ ਅਤੇ ਨਡਾਲਾ ਦੇ ਡਾਲਾ ਨੂੰ ਸਰਬ ਪੱਖੀ ਵਿਕਾਸ ਰਾਹੀਂ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਮਿਸ਼ਨ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਸਿੱਖਿਆ ਵਿਭਾਗ ਦਾ ਸਹਿਯੋਗ ਲੈਣ।

ਸੰਬੰਧਿਤ ਖ਼ਬਰਾਂ

ਉਨਾਂ ਸਮੂਹ ਬੀ. ਡੀ. ਪੀ. ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬਲਾਕਾਂ ਵਿਚ ਸਥਿਤ ਹੁਨਰ ਵਿਕਾਸ ਕੇਂਦਰਾਂ ਦਾ ਲਗਾਤਾਰ ਦੌਰਾ ਕਰਨ। ਇਸ ਦੌਰਾਨ ਉਨਾਂ ਵੱਖ-ਵੱਖ ਵਿਕਾਸ ਕਾਰਜ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਅਰਬਨ-ਰੂਰਲ ਮਿਸ਼ਨ, ਅਵਾਸ ਯੋਜਨਾ, ਮਨਰੇਗਾ, ਸਵੱਛ ਭਾਰਤ ਮਿਸ਼ਨ (ਓ. ਡੀ. ਐਫ), ਆਸ਼ੀਰਵਾਦ ਸਕੀਮ, ਤੰਦਰੁਸਤ ਪੰਜਾਬ, ਸਮਾਰਟ ਸਕੂਲ ਆਦਿ ਦੀ ਸਮੀਖਿਆ ਕੀਤੀ ਅਤੇ ਇਨਾਂ ਸਬੰਧੀ ਅਧਿਕਾਰੀਆਂ ਨੂੰ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ।

ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਸਹਾਇਕ ਫੂਡ ਕਮਿਸ਼ਨਰ ਡਾ. ਹਰਜੋਤ ਪਾਲ ਸਿੰਘ, ਏ. ਪੀ. ਓ ਸ. ਸਤਨਾਮ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!