ਮੋਗਾ (ਇੰਦਰਜੀਤ ਸਿੰਘ) : ਬੁੱਧਵਾਰ ਨੂੰ ਸਵੇਰੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਸ਼੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ਕੇਮਟੀ ਅਤੇ ਸਿੱਖ ਸੰਗਤਾਂ ਨੇ ਮੰਗ ਪੱਤਰ ਦਿੰਦਿਆਂ ਰੋਸ ਮੁਜ਼ਾਹਰਾ ਕੀਤਾ। ਕਮੇਟੀ ਦੇ ਆਗੂਆਂ ਰਾਜਾ ਸਿੰਘ ਖੁਖਰਾਣਾ, ਬਲਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਓੜੀਸ਼ਾ ਵਿਖੇ ਢਾਹੇ ਗਏ ਸ਼੍ਰੀ ਗੁਰੂ ਨਾਨਕ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਮੰਗੂ ਮੱਠ ਨੂੰ ਮੁੜ ਤੋਂ ਉਸਾਰਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਤੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੰਬੰਧਿਤ ਖ਼ਬਰਾਂ
ਭਾਈ ਰਾਜਾ ਸਿੰਘ ਖੁਖਰਾਣਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਨੂੰ ਸੁਪਰੀਮ ਕੋਰਟ ਦੇ ਹੁਕਮਾ ਦੀ ਉਲੰਘਣਾ ਕਰਕੇ ਢਾਹਿਆ ਗਿਆ ਹੈ। ਸਿੱਖ ਸੰਗਤਾਂ ਵੱਲੋਂ ਗੁਰੂ ਘਰਾਂ 'ਤੇ ਕੀਤੇ ਜਾ ਰਹੇ ਹਮਲਿਆਂ ਕਾਰਨ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਬੂਟਾ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ ਤੋਂ ਇਲਾਵਾ ਇਲਾਕੇ ਦੀ ਸਿੱਖ ਸੰਗਤ ਵੀ ਹਾਜ਼ਰ ਸੀ।






