|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿਪਟੀ ਕਮਿਸ਼ਨਰ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਕਣਕ ਦੀ ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਕਪੂਰਥਲਾ, ਬਲੇਰ ਖਾਨਪੁਰ, ਕਾਲਾ ਸੰਘਿਆ, ਸਿੱਧਵਾਂ ਦੋਨਾ ਅਤੇ ਵਡਾਲਾ ਕਲਾਂ ਆਦਿ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਕਣਕ ਦੀ ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਕਪੂਰਥਲਾ, ਬਲੇਰ ਖਾਨਪੁਰ, ਕਾਲਾ ਸੰਘਿਆ, ਸਿੱਧਵਾਂ ਦੋਨਾ ਅਤੇ ਵਡਾਲਾ ਕਲਾਂ ਆਦਿ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦੀ ਗਈ ਕਣਕ ਦੀ ਚੁਕਾਈ ਨਾਲੋ-ਨਾਲ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਨਿਰਵਿਘਨ ਖ਼ਰੀਦ ਵਿਚ ਕੋਈ ਅੜਚਣ ਪੇਸ਼ ਨਾ ਆਵੇ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਉਨਾਂ ਆੜਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਉਨਾਂ ਦੇ ਵਿਚਾਰ ਜਾਣੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਕਣਕ ਦਾ ਇਕ-ਇਕ ਦਾਣਾ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਖ਼ਰੀਦਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਿਲ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਕਿਉਂਕਿ ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕਣਕ ਹੀ ਖ਼ਰੀਦ ਕੀਤੀ ਜਾਣੀ ਹੈ।

ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜ ਕੁਮਾਰ ਬਸਰਾ, ਸਕੱਤਰ ਮਾਰਕੀਟ ਕਮੇਟੀ ਕਪੂਰਥਲਾ ਸ. ਅਰਵਿੰਦਰ ਸਿੰਘ, ਸੁਪਰਵਾਈਜ਼ਰ ਸ. ਸੁਖਜੀਤ ਸਿੰਘ ਤੇ ਮੋਹਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਦਵਿੰਦਰ ਸਿੰਘ, ਸ. ਗੁਰਦੀਪ ਸਿੰਘ, ਬਲਬੀਰ ਸਿੰਘ ਬੇਦੀ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!