|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਕਮਾਲਪੁਰ ਗਊਸ਼ਾਲਾ ਦਾ ਦੌਰਾ, ਬਿਹਤਰ ਪ੍ਰਬੰਧਾਂ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਦੇ ਉੱਚ ਅਧਿਕਾਰੀਆਂ ਸਮੇਤ ਪਿੰਡ ਕਮਾਲਪੁਰ ਵਿਚਲੀ ਗਊਸ਼ਾਲਾ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨਾਂ ਗਊਸ਼ਾਲਾ ਵਿਚ ਬੀਤੇ ਦਿਨੀਂ ਹੋਈ ਗਊਧਨ ਦੀ ਮੌਤ ਦੇ ਕਾਰਨਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੀ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲੇ ਦੇ ਉੱਚ ਅਧਿਕਾਰੀਆਂ ਸਮੇਤ ਪਿੰਡ ਕਮਾਲਪੁਰ ਵਿਚਲੀ ਗਊਸ਼ਾਲਾ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧ ਬਿਹਤਰ ਕਰਨ ਲਈ ਅਧਿਕਾਰੀਆਂ ਅਤੇ ਗਊਸ਼ਾਲਾ ਦੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨਾਂ ਗਊਸ਼ਾਲਾ ਵਿਚ ਬੀਤੇ ਦਿਨੀਂ ਹੋਈ ਗਊਧਨ ਦੀ ਮੌਤ ਦੇ ਕਾਰਨਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਵਿਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀ ਘਟਨਾ ਦੁਬਾਰਾ ਨਹੀਂ ਵਾਪਰਨੀ ਚਾਹੀਦੀ। ਉਨਾਂ ਹਦਾਇਤ ਕੀਤੀ ਗਊਸ਼ਾਲਾ ਵਿਚ ਪਸ਼ੂਆਂ ਲਈ ਹਰੇ ਚਾਰੇ, ਤੂੜੀ, ਦਵਾਈਆਂ ਅਤੇ ਹੋਰਨਾਂ ਲੋੜੀਂਦੀਆਂ ਵਸਤਾਂ ਦੀ ਕੋਈ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਇਨਾਂ ਦਾ ਢੁਕਵਾਂ ਸਟਾਕ ਰੱਖਣਾ ਯਕੀਨੀ ਬਣਾਇਆ ਜਾਵੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨਾਂ ਗਊਸ਼ਾਲਾ ਲਈ ਪੱਠੇ ਕੁਤਰਨ ਲਈ ਨਵਾਂ ਟੋਕਾ, ਪੱਠੇ ਵੱਢਣ ਵਾਲਾ ਕਟਰ ਅਤੇ ਚੇਨ ਕੁੱਪੀ ਦਾ ਫੌਰਨ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਗਊਧਨ ਦੀ ਸਾਂਭ-ਸੰਭਾਲ ਲਈ ਹੈਲਪਰਾਂ ਦੀ ਗਿਣਤੀ 6 ਤੋਂ ਵਧਾ ਕੇ 10 ਕਰਨ ਦੀ ਵੀ ਹਦਾਇਤ ਕੀਤੀ। ਇਸੇ ਤਰਾਂ ਉਨਾਂ ਐਕਸੀਅਨ ਪੰਚਾਇਤੀ ਰਾਜ ਨੂੰ ਸਥਾਈ ਸ਼ੈੱਡਾਂ ਦੀ ਇਲਾਵਾ ਬਾਂਸਾਂ ਦੇ ਆਰਜ਼ੀ ਸ਼ੈੱਡ ਤਿਆਰ ਕਰਨ ਲਈ ਕਿਹਾ, ਤਾਂ ਜੋ ਪਸ਼ੂਆਂ ਦਾ ਧੁੱਪ ਤੋਂ ਬਚਾਅ ਹੋ ਸਕੇ। ਉਨਾਂ ਗਊਸ਼ਾਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਜੇਕਰ ਉਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਨੂੰ ਫੌਰਨ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਇਸ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸੇ ਤਰਾਂ ਉਨਾਂ ਬੀ. ਡੀ. ਪੀ. ਓ ਸੁਲਤਾਨਪੁਰ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਗਊਸ਼ਾਲਾ ਦਾ ਨਿਰੰਤਰ ਦੌਰਾ ਕਰਨ ਅਤੇ ਸਟਾਕ ਰਜਿਸਟਰ ਚੈੱਕ ਕਰਨ ਦੀ ਹਦਾਇਤ ਕੀਤੀ। ਉਨਾਂ ਗਊਸ਼ਾਲਾ ਦੇ ਡਾਕਟਰਾਂ ਨੂੰ ਕਿਹਾ ਕਿ ਉਹ ਲਗਾਤਾਰ ਸੱਤ ਦਿਨ ਡਿਊਟੀ ਦੇਣਾ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਸ. ਮਨਜੀਤ ਸਿੰਘ ਨਿੱਝਰ, ਨਗਰ ਕੌਂਸਲ ਦੇ ਉੱਪ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਰੰਗਾ, ਕੌਂਸਲਰ ਸ੍ਰੀ ਨਰਿੰਦਰ ਸਿੰਘ ਮਨਸੂ, ਸ. ਮਨਪ੍ਰੀਤ ਸਿੰਘ ਮਾਂਗਟ, ਸ੍ਰੀ ਪਵਨ ਸੂਦ, ਸ੍ਰੀ ਸੁਰਿੰਦਰ ਚੋਪੜਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪ੍ਰਦੀਪ ਗੋਇਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਦਵਿੰਦਰ ਆਨੰਦ, ਜ਼ਿਲਾ ਮੰਡੀ ਅਫ਼ਸਰ ਸ੍ਰੀ ਰਾਜਕੁਮਾਰ ਬਸਰਾ, ਐਕਸੀਅਨ ਪੰਚਾਇਤੀ ਰਾਜ ਸ੍ਰੀ ਸੰਦੀਪ ਸ੍ਰੀਧਰ, ਜੀ. ਐਮ ਮਾਰਕਫੈੱਡ ਸ. ਦਵਿੰਦਰ ਸਿੰਘ, ਡੀ. ਐਫ. ਐਸ. ਓ ਸ. ਪ੍ਰੀਤ ਕਮਲ ਸਿੰਘ, ਸ. ਸੁਖਜੀਤ ਸਿੰਘ, ਸ੍ਰੀ ਸਾਹਿਲ ਓਬਰਾਏ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸਰਪੰਚ ਸ. ਕੁਲਦੀਪ ਸਿੰਘ, ਗਊਸ਼ਾਲਾ ਦੇ ਮੈਨੇਜਰ ਸ੍ਰੀ ਰਾਜੇਸ਼ ਆਨੰਦ, ਡਾ. ਰਮੇਸ਼ ਸ਼ਰਮਾ ਅਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!