|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ, ਉਸਨੂੰ ਵੀ ਫਰਲੋ ਦਾ ਅਧਿਕਾਰ : ਖੱਟੜ

ਨਿਊਜ਼ ਡੈਸਕ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੱਘ ਦੀ ਫਰਲੋ ਦੇ ਪੱਖ 'ਚ ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਕਤਲ ਕੇਸਾਂ 'ਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਸਨੇ ਅਸਲ 'ਚ ਕਤਲ ਨਹੀਂ ਕੀਤੇ ਸਨ, ਉਸ ਨੂੰ ਸਿਰਫ਼ ਸਹਿ-ਦੋਸ਼ੀ ਨਾਲ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਹ ਕੋਈ ਸਖ਼ਤ ਅਪਰਾਧੀ ਨਹ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ, ਉਸਨੂੰ ਵੀ ਫਰਲੋ ਦਾ ਅਧਿਕਾਰ : ਖੱਟੜ
📷 NRI Post Desk

ਨਿਊਜ਼ ਡੈਸਕ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੱਘ ਦੀ ਫਰਲੋ ਦੇ ਪੱਖ 'ਚ ਹਰਿਆਣਾ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਕਤਲ ਕੇਸਾਂ 'ਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਸਨੇ ਅਸਲ 'ਚ ਕਤਲ ਨਹੀਂ ਕੀਤੇ ਸਨ, ਉਸ ਨੂੰ ਸਿਰਫ਼ ਸਹਿ-ਦੋਸ਼ੀ ਨਾਲ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਉਹ ਕੋਈ ਸਖ਼ਤ ਅਪਰਾਧੀ ਨਹੀਂ ਹੈ। ਪੰਜ ਸਾਲ ਜੇਲ੍ਹ ਕੱਟਣ ਕਾਰਨ ਉਸਨੂੰ ਫਰਲੋ ਦਾ ਅਧਿਕਾਰ ਹੈ।

ਸੰਬੰਧਿਤ ਖ਼ਬਰਾਂ

ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ 'ਤੇ ਰਿਹਾਅ ਕਰਨ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ 'ਤੇ ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਵੱਡੇ ਪੱਧਰ 'ਤੇ ਖਤਰਾ ਹੈ। ਇਸ ਕਾਰਨ ਉਨ੍ਹਾਂ ਦੀ ਫਰਲੋ 'ਤੇ ਰਿਹਾਈ ਦੌਰਾਨ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!