|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡੇਰਾ ਪ੍ਰੇਮੀ ਦੀ ਗੋਲ਼ੀਆਂ ਮਾਰ ਕੇ ਹੱਤਿਆ; ਬੇਅਦਬੀ ਮਾਮਲੇ 'ਚ ਜ਼ਮਾਨਤ 'ਤੇ ਆਇਆ ਸੀ ਬਾਹਰ, ਜਾਣੋ ਪੂਰਾ ਮਾਮਲਾ

ਨਿਊਜ਼ ਡੈਸਕ (ਜਸਕਮਲ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਕੱਲ੍ਹ ਸ਼ਾਮ ਇਕ ਵਿਅਕਤੀ ਦਾ ਪਿੰਡ 'ਚ ਹੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇਤਲ ਕਰ ਦਿੱਤਾ। ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਜਦੋਂ ਚਰਨ ਦਾਸ ਪਿੰਡ ਵਿਚ ਕਰਿਆਨਾ ਦੀ ਦੁਕਾਨ 'ਤੇ ਬੈਠਾ ਸੀ ਤਾਂ

NRI Post Desk · 1818 ਦਿਨ ਪਹਿਲਾਂ · ਅੱਪਡੇਟ 1818 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੇਰਾ ਪ੍ਰੇਮੀ ਦੀ ਗੋਲ਼ੀਆਂ ਮਾਰ ਕੇ ਹੱਤਿਆ; ਬੇਅਦਬੀ ਮਾਮਲੇ 'ਚ ਜ਼ਮਾਨਤ 'ਤੇ ਆਇਆ ਸੀ ਬਾਹਰ, ਜਾਣੋ ਪੂਰਾ ਮਾਮਲਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਕੱਲ੍ਹ ਸ਼ਾਮ ਇਕ ਵਿਅਕਤੀ ਦਾ ਪਿੰਡ 'ਚ ਹੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇਤਲ ਕਰ ਦਿੱਤਾ। ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਜਦੋਂ ਚਰਨ ਦਾਸ ਪਿੰਡ ਵਿਚ ਕਰਿਆਨਾ ਦੀ ਦੁਕਾਨ 'ਤੇ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਕੇ ਦਿੱਤੀਆਂ।

ਸੰਬੰਧਿਤ ਖ਼ਬਰਾਂ

ਸੂਤਰਾਂ ਮੁਤਾਬਿਕ ਬੀਤੇ ਸਮੇਂ ਪਿੰਡ ਭੂੰਦੜ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਚ ਵੀ ਇਸ ਵਿਅਕਤੀ ਦੀ ਸ਼ਮੂਲੀਅਤ ਦਾ ਦੋਸ਼ ਸੀ। ਕਥਿਤ ਤੌਰ 'ਤੇ ਚਰਨਦਾਸ ਤੇ ਉਸ ਦੀ ਭਰਜਾਈ ਗੁਰਦੁਆਰਾ ਸਾਹਿਬ ਚੋਂ ਸਰੂਪ ਚੁੱਕ ਕੇ ਲਿਜਾ ਰਹੇ ਸਨ ਅਤੇ ਇਹਨਾਂ ਨੂੰ ਗ੍ਰੰਥੀ ਸਿੰਘ ਨੇ ਵੇਖ ਲਿਆ ਸੀ।

ਦੋਵਾਂ 'ਤੇ ਬੇਅਦਬੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਫਿਰ ਕਾਫ਼ੀ ਵਿਵਾਦ ਤੋਂ ਬਾਅਦ ਇਸ ਡੇਰਾ ਪ੍ਰੇਮੀ ਦੇ ਖ਼ਿਲਾਫ਼ ਪਰਚਾ ਦਰਜ ਹੋਇਆ ਸੀl ਚਰਨਦਾਸ ਹੁਣ ਜ਼ਮਾਨਤ ਤੇ ਬਾਹਰ ਆਇਆ ਹੋਇਆ ਸੀ। ਫ਼ਿਲਹਾਲ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!