|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੇਰਾ ਪ੍ਰੇਮੀ ਕਤਲ ਮਾਮਲਾ - ਪੁਲਿਸ ਰਿਮਾਂਡ 'ਚ 2 ਦਿਨ ਦਾ ਵਾਧਾ, ਮੁੜ ਸੋਮਵਾਰ ਨੂੰ ਪੇਸ਼ ਕਰਨ ਦਾ ਹੁਕਮ

ਪਟਿਆਲਾ : ਡੇਰਾ ਪ੍ਰੇਮੀ ਕਤਲ ਮਾਮਲੇ 'ਚ ਮਨਿੰਦਰ ਅਤੇ ਗੁਰਸੇਵਕ ਸਿੰਘ ਸਣੇ ਪੰਜ ਜਾਣਿਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਦੀ ਅਪੀਲ ਸੁਣਦੇ ਹੋਏ ਅਦਾਲਤ ਨੇ ਉਕਤ ਮੁਲਜ਼ਮਾਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਪ੍ਰਬੰਧ ਹੇਠਾਂ ਅੱਜ ਡੇਰਾ ਪ੍ਰੇਮੀ ਕਤਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ : ਡੇਰਾ ਪ੍ਰੇਮੀ ਕਤਲ ਮਾਮਲੇ 'ਚ ਮਨਿੰਦਰ ਅਤੇ ਗੁਰਸੇਵਕ ਸਿੰਘ ਸਣੇ ਪੰਜ ਜਾਣਿਆਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਦੀ ਅਪੀਲ ਸੁਣਦੇ ਹੋਏ ਅਦਾਲਤ ਨੇ ਉਕਤ ਮੁਲਜ਼ਮਾਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਪ੍ਰਬੰਧ ਹੇਠਾਂ ਅੱਜ ਡੇਰਾ ਪ੍ਰੇਮੀ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਮਨਿੰਦਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਲੱਖਾ, ਹਰਪ੍ਰੀਤ ਨਿਹਾਲਾ ਤੇ ਜਸਪ੍ਰੀਤ ਨੂੰ ਸੀਨੀਅਰ ਜੱਜ ਗੁਰਵਿੰਦਰ ਸਿੰਘ ਜੌਹਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਅਦਾਲਤ ਵੱਲੋਂ ਪੰਜਾਂ ਮੁਲਜ਼ਮਾਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ ਕਰਦਿਆਂ ਮੁੜ ਸੋਮਵਾਰ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਦੂਸਰੇ ਪਾਸੇ ਬਚਾਅ ਪੱਖ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਨਿੰਦਰ ਹੋਰਾਂ ਨੂੰ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ ਹੈ ਜਿਸ ਲਈ ਉਨ੍ਹਾਂ ਵੱਲੋਂ ਅਦਾਲਤ ਵਿਚ ਪੰਜਾਂ ਜਾਣਿਆਂ ਦਾ ਮੈਡੀਕਲ, ਪਰਿਵਾਰ ਤੇ ਵਕੀਲ ਨਾਲ ਮੁਲਾਕਾਤ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਅਦਾਲਤ ਵੱਲੋਂ ਉਕਤ ਮੰਗਾਂ ਵਿੱਚੋਂ ਸਾਰੀਆਂ ਮਨ ਲਈਆਂ ਗਈਆਂ ਹਨ ਜਦਕਿ ਮੈਡੀਕਲ ਕਰਵਾਉਣ ਲਈ ਪਰਸੋਂ ਦੁਪਹਿਰ ਦੋ ਵਜੇ ਦਾ ਸਮਾਂ ਦਿੱਤਾ ਗਿਆ ਹੈ।ਅਦਾਲਤ ਪੁੱਜੀ ਹਰਪ੍ਰੀਤ ਨਿਹਾਲਾ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਆਪਣੇ ਲੜਕੇ ਨਾਲ ਅੱਜ ਮੁਲਾਕਾਤ ਕੀਤੀ ਹੈ। ਇਸ ਦੌਰਾਨ ਹਰਪ੍ਰੀਤ ਨੇ ਦੱਸਿਆ ਕਿ ਉਸ ਨੂੰ ਬੁਰੀ ਤਰ੍ਹਾਂ ਟਾਰਚਰ ਕੀਤਾ ਗਿਆ ਹੈ ਕਿ ਉਹ ਆਪਣੀਆਂ ਲੱਤਾਂ 'ਤੇ ਵੀ ਸਹੀ ਤਰ੍ਹਾਂ ਖੜ੍ਹਾ ਨਹੀਂ ਹੋ ਸਕਦਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!