|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

'ਸਿੱਖਸ ਫਾਰ ਜਸਟਿਸ' ਵਲੋਂ ਲੰਡਨ 'ਚ DGP ਦਿਨਕਰ ਗੁਪਤਾ ਦਾ ਵਿਰੋਧ

ਲੰਡਨ (ਵਿਕਰਮ ਸਹਿਜਪਾਲ) : ਲੰਡਨ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦਾ 'ਸਿੱਖਸ ਫਾਰ ਜਸਟਿਸ' ਦੇ ਮੈਂਬਰਾਂ ਵੱਲੋਂ ਜਮ ਕੇ ਵਿਰੋਧ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਉਨ੍ਹਾਂ ਨੇ ਅਪਣੇ ਫੇਸਬੁੱਕ 'ਤੇ ਪਾਈ ਗਈ ਹੈ। ਇਸ ਵੀਡੀਓ 'ਚ ਡੀਜੀਪੀ ਗੁਪਤਾ ਕੀਤੇ ਵੀ ਦਿਖਾਈ ਨਹੀਂ ਦੇ ਰਹੇ ਪਰ ਪ੍ਰਦਰਸ਼ਨਕਾਰੀਆਂ ਨੇ ਰੈਫਰੈਂਡਮ 2020 ਦੇ ਸਮਰਥਨ ਵਾਲੀਆਂ ਤਖ਼ਤੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (ਵਿਕਰਮ ਸਹਿਜਪਾਲ) : ਲੰਡਨ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦਾ 'ਸਿੱਖਸ ਫਾਰ ਜਸਟਿਸ' ਦੇ ਮੈਂਬਰਾਂ ਵੱਲੋਂ ਜਮ ਕੇ ਵਿਰੋਧ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਉਨ੍ਹਾਂ ਨੇ ਅਪਣੇ ਫੇਸਬੁੱਕ 'ਤੇ ਪਾਈ ਗਈ ਹੈ। ਇਸ ਵੀਡੀਓ 'ਚ ਡੀਜੀਪੀ ਗੁਪਤਾ ਕੀਤੇ ਵੀ ਦਿਖਾਈ ਨਹੀਂ ਦੇ ਰਹੇ ਪਰ ਪ੍ਰਦਰਸ਼ਨਕਾਰੀਆਂ ਨੇ ਰੈਫਰੈਂਡਮ 2020 ਦੇ ਸਮਰਥਨ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।

ਸੰਬੰਧਿਤ ਖ਼ਬਰਾਂ

ਇਸ ਵੀਡੀਓ 'ਚ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਦਿਨਕਰ ਗੁਪਤਾ ਨੂੰ ਖਾੜਕੂਵਾਦ ਦੇ ਦੌਰ ਵਿੱਚ ਸਿੱਖਾਂ ਦੇ ਕੀਤੇ ਤਸ਼ੱਦਦ ਕਾਰਨ ਹੀ ਅੱਗੇ ਤਰੱਕੀਆਂ ਮਿਲੀਆਂ ਹਨ। ਇਹ ਬਿੜਕਾਂ ਹਨ ਕਿ 'ਸਿੱਖਸ ਫਾਰ ਜਸਟਿਸ' ਦਿਨਕਰ ਗੁਪਤਾ ਵਿਰੁੱਧ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ 'ਚ ਮਾਰਨ ਤੇ “ਰੈਫਰੰਡਮ 2020” ਦੇ ਕਾਰਕੁੰਨਾਂ ਤੇ ਤਸ਼ੱਦਦ ਕਰਨ ਦੇ ਖ਼ਿਲਾਫ਼ ਕੌਮਾਂਤਰੀ ਪੱਧਰ 'ਤੇ ਕੇਸ ਕਰਨ ਦੀ ਤਿਆਰੀ ਕਰ ਰਹੀ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!