ਚੰਡੀਗੜ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਸਾਹਮਣੇ ਲਾਇਆ ਜਾਣ ਵਾਲਾ ਧਰਨਾ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਦੀ ਮੰਤਰੀ ਦੇ ਨਿੱਜੀ ਸਹਾਇਕ ਸੰਦੀਪ ਗਰਗ ਨਾਲ ਹੋਈ ਮੀਟਿੰਗ ਦੌਰਾਨ ਇਕ ਹਫ਼ਤੇ ਅੰਦਰ ਬੇਰੁਜ਼ਗਾਰ ਅਧਿਆਪਕਾਂ ਅਤੇ ਸਿੱਖਿਆ ਮੰਤਰੀ ਵਿਚਾਲੇ ਪੈੱਨਲ ਮੀਟਿੰਗ ਦਾ ਵਿਸ਼ਵਾਸ ਦਿੱਤਾ ਗਿਆ ਹੈ।
ਸੰਬੰਧਿਤ ਖ਼ਬਰਾਂ
ਵਫ਼ਦ ਵਿਚ ਸ਼ਾਮਲ ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਲਹਿਲ, ਖ਼ਜ਼ਾਨਚੀ ਰਣਜੀਤ ਕੋਟੜਾ ਨੇ ਕਿਹਾ ਕਿ ਜੇਕਰ ਵਾਅਦੇ ਮੁਤਾਬਿਕ ਹਫ਼ਤੇ ਅੰਦਰ ਸਿੱਖਿਆ ਮੰਤਰੀ ਬੇਰੁਜ਼ਗਾਰ ਅਧਿਆਪਕਾਂ ਨਾਲ ਪੈਨਲ ਮੀਟਿੰਗ ਨਹੀਂ ਕਰਦੇ ਤਾਂ 28 ਜੂਨ ਤੋਂ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।






