|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 1 ਤੋਂ 3 ਨਵੰਬਰ ਤੱਕ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾੳੂਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ, ਸ਼ਹੀਦ ੳੂਧਮ ਸਿੰਘ ਚੌਕ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾੳੂਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ, ਸ਼ਹੀਦ ੳੂਧਮ ਸਿੰਘ ਚੌਕ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ।

ਸੰਬੰਧਿਤ ਖ਼ਬਰਾਂ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ 1 ਤੋਂ 3 ਨਵੰਬਰ ਤੱਕ ਡਿਜੀਟਲ ਮਿੳੂਜ਼ੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5.30 ਵਜੇ ਤੱਕ ਖੁੱਲਾ ਰਹੇਗਾ। ਉਨਾਂ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਉਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ 2 ਤੇ 3 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਾ ਲਾਈਟ ਐਂਡ ਸਾੳੂਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ।

ਉਨਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾੳੂਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!