|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅ੍ਰੰਮਿਤਸਰ ਤੋ ਕਈ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਹੋ ਸਕਦੀਆਂ ਹਨ ਸ਼ੁਰੂ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਅੰਮ੍ਰਿਤਸਰ) ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇੱਕ ਚਿੱਠੀ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (ਵਿਕਰਮ ਸਹਿਜਪਾਲ) : ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਅੰਮ੍ਰਿਤਸਰ) ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇੱਕ ਚਿੱਠੀ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਇਲਾਵਾ ਹੋਰ ਘਰੇਲੂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਹੈ। ਵਿਦੇਸ਼ੀ ਹਵਾਈ ਕੰਪਨੀਆਂ ਜਿਵੇਂ ਯੂਏਈ, ਓਆਨ, ਬਹਿਰੀਨ, ਕੁਵੈਤ, ਤੁਰਕੀ ਜਰਮਨੀ ਆਦਿ ਦੇਸ਼ਾਂ ਨਾਲ ਹਵਾਈ ਸਮਝੌਤੇ ਨਾ ਹੋਣ ਕਰਕੇ ਇਨ੍ਹਾਂ ਦੇਸ਼ਾਂ ਤੋਂ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਨਹੀਂ ਹੋ ਰਹੀਆਂ।

ਸੰਬੰਧਿਤ ਖ਼ਬਰਾਂ

ਇਹ ਸਮਝੌਤੇ ਖ਼ਾਸ ਹਵਾਈ ਅੱਡਿਆਂ ਲਈ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਸ਼ਾਮਲ ਨਹੀਂ। ਜੇ ਭਾਰਤ ਸਰਕਾਰ ਇਨ੍ਹਾਂ ਏਅਰਲਾਇਨਾਂ ਨਾਲ ਅੰਮ੍ਰਿਤਸਰ ਲਈ ਸਮਝੌਤੇ ਕਰ ਲਵੇ ਤਾਂ ਇਨ੍ਹਾਂ ਦੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਪੁਰੀ ਨੂੰ ਲਿਖੇ ਪੱਤਰ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਪਾਸ ਕਈ ਏਅਰਲਾਇਨਾਂ ਦੇ ਲਿਖਤੀ ਪੱਤਰ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਸਰ ਲਈ ਉਡਾਣਾਂ ਭਰਨ ਨੂੰ ਤਿਆਰ ਹਨ ਪਰ ਇਸ ਵਿੱਚ ਸਮਝੌਤੇ ਰੁਕਾਵਟ ਬਣੇ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!