|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਿਪਟੀ ਕਮਿਸ਼ਨਰ ਵੱਲੋਂ ਸ਼ਤਾਬਦੀ ਸਮਾਗਮਾਂ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਸਬੰਧੀ ਸੰਤਾਂ-ਮਹਾਂਪੁਰਖਾਂ ਨਾਲ ਵਿਚਾਰ-ਚਰਚਾ

ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਸੰਤ-ਮਹਾਂਪੁਰਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਦੇ ਸਥਾਨਾਂ ਅਤੇ ਇਨਾਂ ਦੀ ਸੇਵਾ ਲੈਣ ਵਾਲੀ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਸੰਤ-ਮਹਾਂਪੁਰਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਦੇ ਸਥਾਨਾਂ ਅਤੇ ਇਨਾਂ ਦੀ ਸੇਵਾ ਲੈਣ ਵਾਲੀਆਂ ਸ਼ਖਸੀਅਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਤਿਆਰੀਆਂ ਆਰੰਭੀਆਂ ਗਈਆਂ ਹਨ ਅਤੇ ਇਨਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚ ਰਹੀਆਂ ਸੰਗਤਾਂ ਦੀ ਆਓ ਭਗਤ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਇਤਿਹਾਸਕ ਮੌਕੇ ਸੰਗਤਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਇਸ ਮੌਕੇ ਉਨਾਂ ਸੰਤ-ਮਹਾਂਪੁਰਖਾਂ ਕੋਲੋਂ ਕੀਮਤੀ ਸੁਝਾਅ ਵੀ ਲਏ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ 60 ਦੇ ਕਰੀਬ ਛੋਟੇ-ਵੱਡੇ ਲੰਗਰ ਲਗਾਏ ਜਾ ਰਹੇ ਹਨ, ਜਿਨਾਂ ਦੀ ਸੇਵਾ ਵੱਖ-ਵੱਖ ਸੰਤ-ਮਹਾਂਪੁਰਖਾਂ ਅਤੇ ਸੰਸਥਾਵਾਂ ਵੱਲੋਂ ਲਈ ਜਾ ਰਹੀ ਹੈ। ਉਨਾਂ ਦੱਸਿਆ ਕਿ ਇਨਾਂ ਲੰਗਰਾਂ ਲਈ ਵੱਖ-ਵੱਖ ਪੁਆਇੰਟ ਨਿਰਧਾਰਤ ਕੀਤੇ ਜਾ ਰਹੇ ਹਨ, ਜਿਨਾਂ ਵਿਚੋਂ 13 ਪੁਆਇੰਟਾਂ ਦੀ ਪਹਿਲਾਂ ਹੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ ਦੀ ਸ਼ਨਾਖਤ ਵੀ ਇਸੇ ਹਫ਼ਤੇ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਲੰਗਰਾਂ ਲਈ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ ਇਨਾਂ ਲਈ ਸਟੀਲ ਦੇ ਬਰਤਨ ਜਾਂ ਡੂਨਿਆਂ ਦੀ ਵਰਤੋਂ ਹੀ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਲੰਗਰਾਂ ਦੀ ਸੇਵਾ ਲੈਣ ਵਾਲੀਆਂ ਸ਼ਖਸੀਅਤਾਂ ਨੂੰ ਅਪੀਲ ਕੀਤੀ ਕਿ ਉਹ ਅਲਾਟ ਕੀਤੀਆਂ ਗਈਆਂ ਥਾਵਾਂ ਦੀ ਬਕਾਇਦਾ ਬੈਰੀਕੇਡਿੰਗ ਕਰਨ ਅਤੇ ਅੰਦਰ ਜਾਣ ਅਤੇ ਬਾਹਰ ਆਉਣ ਲਈ ਵੱਖ-ਵੱਖ ਰਸਤੇ ਰੱਖਣ। ਇਸੇ ਤਰਾਂ ਲੰਗਰਾਂ ਵਾਲੇ ਸਥਾਨਾਂ 'ਤੇ ਢੁਕਵੀਂ ਪਾਰਕਿੰਗ ਦੇ ਪ੍ਰਬੰਧਾਂ ਤੋਂ ਇਲਾਵਾ ਵੇਸਟੇਜ ਪ੍ਰਬੰਧਨ ਦਾ ਵੀ ਖਾਸ ਖਿਆਲ ਰੱਖਿਆ ਜਾਵੇਗ। ਉਨਾਂ ਦੱਸਿਆ ਕਿ ਲੰਗਰਾਂ ਵਾਲੇ ਸਥਾਨਾਂ 'ਤੇ ਪੀਣ ਵਾਲੇ ਪਾਣੀ ਅਤੇ ਟੁਆਇਲਟ ਆਦਿ ਦੇ ਪ੍ਰਬੰਧ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਕੀਤੇ ਜਾਣਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਂਦੇ ਦੋ ਦਿਨਾਂ ਅੰਦਰ ਲੰਗਰਾਂ ਵਾਲੀਆਂ ਸਾਰੀਆਂ ਥਾਵਾਂ ਦੀ ਸ਼ਨਾਖਤ ਕਰਕੇ ਫਾਈਨਲ ਸੂਚੀ ਤਿਆਰ ਕੀਤੀ ਜਾਵੇ, ਤਾਂ ਜੋ ਇਸ ਕਾਰਜ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

ਇਸ ਮੌਕੇ ਵੱਖ-ਵੱਖ ਸੰਤਾਂ-ਮਹਾਂਪੁਰਖਾਂ ਅਤੇ ਉਨਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਡਾ. ਮੁਕੇਸ਼ ਅਤੇ ਸ. ਵਿਸ਼ਾਲਜੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ. ਬਲਜੀਤ ਸਿੰਘ ਬਿਲਗਾ, ਮੈਨਜਰ ਗੁਰਦੁਆਰਾ ਬੇਰ ਸਾਹਿਬ ਸ. ਸਤਨਾਮ ਸਿੰਘ, ਸਕੱਤਰ ਮਾਰਕੀਟ ਕਮੇਟੀ ਸ. ਜੁਗਰਾਜ ਪਾਲ ਸਿੰਘ ਸਾਹੀ, ਸ. ਦਿਲਬਾਗ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!