|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨਾਂ ਦੇ ਹੁਨਰ ਨੂੰ ਨਿਖਾਰਿਆ ਜਾਵੇ : ਡੀ.ਪੀ. ਐਸ ਖਰਬੰਦਾ

ਕਪੂਰਥਲਾ : ਜ਼ਿਲਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਯੋਜਨਾ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਸਥਾਨਕ ਯੋਜਨਾ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨਾਂ ਅੰਦਰਲੀ ਪ੍ਰਤਿਭਾ ਨਿਖਰ ਕੇ ਸਾਹਮਣੇ ਆਵੇ। ਉਨਾਂ ਕਿਹਾ ਕਿ ਹਰੇਕ ਬੀ. ਈ. ਓ ਆਪਣੇ-ਆਪਣੇ ਬਲਾਕਾਂ ਵਿਚ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨਾਂ ਦੇ ਹੁਨਰ ਨੂੰ ਹੋਰ ਨਿਖਾਰਨ ਦੇ ਉਪਰਾਲੇ ਕਰੇ, ਤਾਂ ਜੋ ਉਨਾਂ ਨੂੰ ਸੈਨਿਕ ਸਕੂਲ ਜਾਂ ਹੋਰਨਾਂ ਵੱਕਾਰੀ ਸੰਸਥਾਵਾਂ ਵਿਚ ਦਾਖ਼ਲੇ ਲਈ ਤਿਆਰ ਕੀਤਾ ਜਾ ਸਕੇ।

ਸੰਬੰਧਿਤ ਖ਼ਬਰਾਂ

ਇੰਜ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆ ਦਾ ਦਾਖ਼ਲਾ ਵਧਾਉਣ ਲਈ ਵਿੱਢੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੀ ਆਖਿਆ। ਉਨਾਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਅਤੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਆਪਣੇ ਪੱਧਰ 'ਤੇ ਵੀ ਉਪਰਾਲੇ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਹੀ ਕਿੱਤਾਮੁਖੀ ਟ੍ਰੇਨਿੰਗ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨਾਂ ਹਦਾਇਤ ਕੀਤੀ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ ਅਤੇ ਖਾਣੇ ਦੀ ਗੁਣਵੱਤਾ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ।

ਇਸ ਦੌਰਾਨ ਉਨਾਂ ਸਕੂਲਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਪਰਮਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ, 'ਡਾਇਟ' ਸ਼ੇਖੂਪੁਰ ਦੇ ਪ੍ਰਿੰਸੀਪਲ ਸ. ਗੁਰਭਜਨ ਸਿੰਘ ਲਾਸਾਨੀ, ਸ. ਸੁਖਵਿੰਦਰ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਆਸ਼ਾ ਮਾਂਗਟ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!