ਕਪੂਰਥਲਾ (ਇੰਦਰਜੀਤ ਸਿੰਘ) : ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ ਵੱਖ ਕੀਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਟ੍ਰੇੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ। ਪ੍ਰੋਗਰਾਮ ਵਿੱਚ ਬੈਂਕ ਆੱਫ ਇੰਡੀਆ, ਕਪੂਰਥਲਾ ਬ੍ਰਾਂਚ ਦੇ ਸੀਨਿਅਰ ਮੈਨੇਜਰ ਸ਼੍ਰੀ ਕਮਲ ਕਾਂਤ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਸੰਬੰਧਿਤ ਖ਼ਬਰਾਂ
ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼੍ਰੀ ਕਮਲ ਕਾਂਤ ਜੀ ਨੇ ਕਿਹਾ ਕਿ ਸਿੱਖਿਆਰਥੀਆਂ ਸਵੈ-ਰੋਜ਼ਗਾਰ ਅਪਣਾਉਣ, ਬੈਂਕ ਉਨ੍ਹਾਂ ਦੀ ਵਿੱਤੀ ਸਹਾਇਤਾ ਲਈ ਹਮੇਸ਼ਾ ਤਿਆਰ ਹਨ।ਸੰਸਥਾ ਦੇ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ।
ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਤੇ ਮਿਸ ਜੋਤੀ ਲੋਟੀਆ, ਮਿਸ ਕੁਲਦੀਪ ਕੌਰ, ਮਿਸ ਵਰਿੰਦਰਜੀਤ ਕੌਰ ਵੀ ਹਾਜ਼ਰ ਸਨ ।






