|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜ਼ਿਲਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਲੋਕ ਸਭਾ ਚੋਣਾਂ ਸਬੰਧੀ ਅੱਜ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਦੇ ਨਾਲ ਹੀ ਜ਼ਿਲੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ ਲੋਕ ਸਭਾ ਚੋਣਾਂ ਸਬੰਧੀ ਅੱਜ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਦੇ ਨਾਲ ਹੀ ਜ਼ਿਲੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾ ਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨਾਂ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਮਤਦਾਨ 19 ਮਈ 2019 ਨੂੰ ਹੋਵੇਗਾ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਇਕ ਉਮੀਦਵਾਰ ਦੀ ਵੱਧ ਤੋਂ ਵੱਧ ਖਰਚ ਸੀਮਾ 70 ਲੱਖ ਰੁਪਏ ਮਿੱਥੀ ਗਈ ਗਈ ਹੈ। ਉਨਾਂ ਦੱਸਿਆ ਕਿ ਉਮੀਦਵਾਰਾਂ ਦੇ ਖਰਚ 'ਤੇ ਨਿਗਰਾਨੀ ਲਈ ਵੱਖ-ਵੱਖ ਟੀਮਾਂ ਫਲਾਇੰਗ ਸਕੂਐਡ ਟੀਮਾਂ, ਵੀਡਿਓ ਸਰਵੇਲੈਂਸ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਵੀਡੀਓਗ੍ਰਾਫ਼ੀ ਵਿਊਇੰਗ ਆਦਿ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਚੋਣ ਅਮਲ ਨੂੰ ਸੁਤੰਤਰ ਤੇ ਨਿਰਪੱਖ ਬਣਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਉਨਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਕਿਸੇ ਅਜਿਹੀ ਗਤੀਵਿਧੀ ਵਿਚ ਹਿੱਸਾ ਨਾ ਲਗੇ, ਜਿਸ ਕਾਰਨ ਕਿਸੇ ਵੀ ਧਰਮ, ਜਾਤ ਜਾਂ ਖੇਤਰ ਪ੍ਰਭਾਵਿਤ ਹੋਵੇ। ਇਸੇ ਤਰਾਂ ਪ੍ਰਚਾਰ ਲਈ ਧਾਰਮਿਕ ਸਥਾਨ, ਵਿੱਦਿਅਕ ਜਾਂ ਸਰਕਾਰੀ ਅਦਾਰੇ ਦਾ ਸਹਾਰਾ ਨਾ ਲਿਆ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਨਿੱਜੀ ਜ਼ਮੀਨ, ਕੰਧ ਜਾਂ ਇਮਾਰਤ 'ਤੇ ਬਿਨਾਂ ਪ੍ਰਵਾਨਗੀ ਤੋਂ ਕੋਈ ਜਲਸਾ ਆਦਿ ਨਾ ਕੀਤਾ ਜਾਵੇ ਅਤੇ ਨਾ ਹੀ ਝੰਡੀਆਂ, ਪੋਸਟਰ, ਬੈਨਰ ਆਦਿ ਲਗਾਏ ਜਾਣ। ਉਨਾਂ ਰਾਜਨੀਤਕ ਪਾਰਟੀਆਂ ਨੂੰ ਜਨਤਕ ਇਮਾਰਤਾਂ 'ਤੇ ਕਿਸੇ ਵੀ ਕਿਸਮ ਦੀ ਸਿਆਸੀ ਇਸ਼ਤਿਹਾਰਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ, ਨਿੱਜੀ ਥਾਂਵਾਂ 'ਤੇ ਵੀ ਆਪਣੀ ਪਾਰਟੀ ਜਾਂ ਉਮੀਦਵਾਰ ਦਾ ਬੈਨਰ/ਪੋਸਟਰ ਲਾਉਣ ਤੋਂ ਪਹਿਲਾਂ ਉਸ ਨੂੰ ਭਰੋਸੇ ਵਿੱਚ ਲੈਣ ਲਈ ਆਖਿਆ। ਉਨਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਚੋਣ ਜ਼ਾਬਤੇ ਦੀ ਉਲੰਘਣਾ ਹੋਵੇਗੀ ਅਤੇ ਕਾਰਵਾਈ ਦੇ ਯੋਗ ਹੋਵੇਗੀ।

ਇਸੇ ਤਰਾਂ ਪਾਰਟੀ ਜਾਂ ਉਮੀਦਵਾਰ ਵੱਲੋਂ ਮੀਟਿੰਗ ਜਾਂ ਜਲਸੇ ਆਦਿ ਕਰਨ ਤੋਂ ਪਹਿਲਾਂ ਸਥਾਨਕ ਪੁਲਿਸ ਨੂੰ ਇਸ ਸਬੰਧੀ ਪਹਿਲਾਂ ਸੂਚਿਤ ਕੀਤਾ ਜਾਵੇ। ਇਸ ਤੋਂ ਇਲਾਵਾ ਮੀਟਿੰਗਾਂ ਜਾਂ ਜਲਸਿਆਂ ਵਿਚ ਲਾਊਡ ਸਪੀਕਰ ਦੀ ਪੂਰਵ ਪ੍ਰਵਾਨਗੀ ਹਦਾਇਤਾਂ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਪਾਸੋਂ ਪ੍ਰਾਪਤ ਕੀਤੀ ਜਾਵੇ। ਉਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਾਜਨੀਤਿਕ ਪਾਰਟੀਆਂ 'ਈਕੋ ਫਰੈਂਡਲੀ' ਚੋਣਾਂ ਲਈ ਪਲਾਸਟਿਕ ਦੇ ਬੈਨਰ ਜਾਂ ਪੋਸਟਰ ਆਦਿ ਨਾ ਵਰਤਣ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ. ਜੈ ਇੰਦਰ ਸਿੰਘ, ਸ. ਸਕੱਤਰ ਸਿੰਘ ਬੱਲ ਤੇ ਸ੍ਰੀਮਤੀ ਨਵਨੀਤ ਕੌਰ ਬੱਲ, ਸ੍ਰੀਮਤੀ ਬਲਵੀਰ ਰਾਣੀ ਸੋਢੀ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਮਲਕੀਤ ਸਿੰਘ, ਸ੍ਰੀ ਕੇ. ਐਲ ਕੌਸ਼ਲ ਤੇ ਹੋਰ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!