ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਨੇ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਸਥਾਨਕ ਵਿਰਸਾ ਵਿਹਾਰ ਵਿਖੇ ਬਣਾਏ ਜਾਣ ਵਾਲੇ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨਾਂ ਵਿਰਸਾ ਵਿਹਾਰ ਵਿਖੇ ਕੀਤੇ ਜਾਣ ਵਾਲੇ ਸੁਰੱਖਿਆ, ਬੈਰੀਕੇਡਿੰਗ, ਲਾਈਟਾਂ ਅਤੇ ਸੀ. ਸੀ. ਟੀ. ਵੀ ਕੈਮਰਿਆਂ ਆਦਿ ਦੇ ਪੁਖ਼ਤਾ ਇੰਤਜਾਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਸੰਬੰਧਿਤ ਖ਼ਬਰਾਂ
ਉਨਾਂ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਦੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਰਸਾ ਵਿਹਾਰ ਵਿਖੇ ਬਣਾਏ ਜਾਣਗੇੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਰਸਾ ਵਿਹਾਰ ਦਾ ਪੂਰਾ ਨਕਸ਼ਾ ਤਿਆਰ ਕਰਕੇ ਉਸੇ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਹਾ ਕਿ ਉਹ ਚੋਣ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਪੀ ਸ. ਬਲਕਾਰ ਸਿੰਘ, ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ. ਬਿਰਹਾ, ਐਸ. ਡੀ. ਓ ਸ. ਹਰਭਜਨ ਸਿੰਘ, ਐਸ. ਐਚ. ਓ ਸਿਟੀ ਸ. ਯਾਦਵਿੰਦਰ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਸਾਹਿਲ ਓਬਰਾਏ, ਸ੍ਰੀ ਰਾਕੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।






