ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਦੀ ਅਗਵਾਈ ਹੇਠ ਬੇਰੋਜ਼ਗਾਰ ਦਿਵਿਆਂਗ ਪ੍ਰਾਰਥੀਆਂ ਲਈ ਕਾਊਂਸਸਿਗ ਪ੍ਰੋਗਰਾਮ ਕਰਵਾਇਆ ਗਿਆ।
ਸੰਬੰਧਿਤ ਖ਼ਬਰਾਂ
ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਬੇਰੋਜ਼ਗਾਰ ਦਿਵਿਆਂਗ ਨੌਜਵਾਨਾਂ ਦੀ ਗਰੁੱਪ ਕਾਊਂਸਸਿਗ ਕਰਕੇ ਉਨਾਂ ਨੂੰ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਅਤੇ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ, ਜਿਨਾਂ ਵਿਚ ਆਨ ਲਾਈਨ ਤੇ ਆਫ਼ ਲਾਈਨ ਰਜਿਸਟ੍ਰੇਸ਼ਨ, ਮੁਫ਼ਤ ਇੰਟਰਨੈੱਟ ਸੇਵਾਵਾਂ ਤੇ ਵਿਦੇਸ਼ੀ ਕਾਊਂਸਸਿਗ ਆਦਿ ਸ਼ਾਮਲ ਸੀ।
ਪ੍ਰਾਰਥੀਆਂ ਵੱਲੋਂ ਇਸ ਪ੍ਰੋਗਰਾਮ ਦਾ ਭਰਪੂਰ ਲਾਹਾ ਲਿਆ ਗਿਆ। ਇਸ ਮੌਕੇ ਸੀਨੀਅਰ ਸਹਾਇਕ ਸ੍ਰੀ ਗੁਰਿੰਦਰਜੀਤ ਸਿੰਘ, ਕੈਰੀਅਰ ਕਾਊਂਸਸਿਗ ਸ੍ਰੀ ਗੌਰਵ ਕੁਮਾਰ ਅਤੇ ਬਿਊਰੋ ਦਾ ਹੋਰ ਸਟਾਫ ਹਾਜ਼ਰ ਸੀ।






