|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਢਿਲਵਾਂ ਬਲਾਕ ਵਿੱਚ ਜ਼ਿਲਾ ਪੱਧਰੀ ਕੈਂਪ ਅੱਜ

ਢਿਲਵਾਂ/ਕਪੂਰਥਲਾ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ 2019 ਨੂੰ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਏ-ਵਨ ਪੈਲੇਸ, ਨੇੜੇ ਐਚ. ਪੀ ਪੈਟਰੋਲ ਪੰਪ, ਜਲੰਧਰ-ਅੰਮ੍ਰਿਤਸਰ ਰੋਡ, ਬਲਾਕ ਢਿਲਵਾਂ ਵਿਖੇ ਵਿਖੇ ਇਕ ਵਿਸ਼ਾਲ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਢਿਲਵਾਂ/ਕਪੂਰਥਲਾ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 25 ਜੁਲਾਈ 2019 ਨੂੰ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਏ-ਵਨ ਪੈਲੇਸ, ਨੇੜੇ ਐਚ. ਪੀ ਪੈਟਰੋਲ ਪੰਪ, ਜਲੰਧਰ-ਅੰਮ੍ਰਿਤਸਰ ਰੋਡ, ਬਲਾਕ ਢਿਲਵਾਂ ਵਿਖੇ ਵਿਖੇ ਇਕ ਵਿਸ਼ਾਲ ਜ਼ਿਲਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਅੱਜ ਪੈਲੇਸ ਵਿਖੇ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨਾਂ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ 25 ਜੁਲਾਈ ਨੂੰ ਸਵੇਰੇ 10 ਵਜੇ ਕਰਨਗੇ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਸ਼ਾਮ 5 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਸਕੀਮਾਂ ਦੇ ਲਾਭ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਹੀ ਫਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੱਖਰੇ-ਵੱਖਰੇ ਕਾਊਂਟਰ ਲਗਾਏ ਜਾਣਗੇ ਅਤੇ ਸਬੰਧਤ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਆਪਣੇ ਕਾਉਂਟਰ 'ਤੇ ਬੈਠਣਾ ਯਕੀਨੀ ਬਣਾਉਣਗੇ।

ਉਨਾਂ ਦੱਸਿਆ ਕਿ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਵਿਭਾਗਾਂ ਵਿਚ ਸਿਹਤ, ਸਿੱਖਿਆ, ਰੋਜ਼ਗਾਰ, ਕਿਰਤ, ਮਾਲ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ, ਰੱਖਿਆ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ, ਐਲ. ਡੀ. ਐਮ, ਉਦਯੋਗ, ਖੇਤੀਬਾੜੀ, ਬਿਜਲੀ, ਜਲ ਸਪਲਾਈ ਤੇ ਸੈਨੀਟੇਸ਼ਨ ਆਦਿ ਵਿਭਾਗ ਸ਼ਾਮਿਲ ਹਨ। ਉਨਾਂ ਲਾਭਪਾਤਰੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਬੀ. ਡੀ. ਪੀ. ਓ ਸ. ਅਮਰਜੀਤ ਸਿੰਘ, ਸੁਪਰਡੈਂਟ ਸ੍ਰੀ ਸਾਹਿਲ ਓਬਰਾਏ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!