ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਵਿਚ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ 26 ਫਰਵਰੀ 2019 ਨੂੰ ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ (ਨੇੜੇ ਰੇਲ ਕੋਚ ਫੈਕਟਰੀ) ਵਿਖੇ ਵਿਸ਼ਾਲ ਜ਼ਿਲਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਸੰਬੰਧਿਤ ਖ਼ਬਰਾਂ
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਰੁਜ਼ਗਾਰ ਮੇਲੇ ਵਿਚ ਉੱਘੀਆਂ ਕੰਪਨੀਆਂ ਪਹੁੰਚ ਰਹੀਆਂ ਹਨ, ਜਿਹੜੀਆਂ ਕਿ ਮੌਕੇ 'ਤੇ ਪ੍ਰਾਰਥੀਆਂ ਦੀ ਇੰਟਰਵਿਊ ਲੈ ਕੇ ਉਨਾ ਨੂੰ ਯੋਗਤਾ ਅਨੁਸਾਰ ਨੌਕਰੀਆਂ ਮੁਹੱਈਆ ਕਰਵਾਉਣਗੀਆਂ।
ਉਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਅੱਠਵੀਂ, ਦਸਵੀਂ ਪਾਸ ਤੋਂ ਲੈ ਕੇ ਇੰਜੀਨੀਅਰਿੰਗ ਅਤੇ ਐਮ. ਬੀ. ਏ ਪਾਸ ਤੱਕ ਦੇ ਉਮੀਦਵਾਰ ਇੰਟਰਵਿਊ ਦੇ ਕੇ ਨੌਕਰੀ ਹਾਸਲ ਕਰ ਸਕਦੇ ਹਨ। ਉਨਾਂ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਿਲਾ ਪੱਧਰੀ ਮੇਲੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ।






