ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿਚ 6 ਅਤੇ 7 ਨਵੰਬਰ ਨੂੰ ਹੋਵੇਗਾ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਦੋ ਦਿਨ ਕਪੂਰਥਲਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ।
ਸੰਬੰਧਿਤ ਖ਼ਬਰਾਂ
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਇਹ ਵਿਲੱਖਣ ਸ਼ੋਅ ਦੋਵੇਂ ਦਿਨ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਸ਼ੋਅ ਦੋਵੇਂ ਦਿਨ ਸ਼ਾਮ 7 ਤੋਂ 7.45 ਵਜੇ ਅਤੇ 8.15 ਤੋਂ 9 ਵਜੇ ਤੱਕ ਹੋਣਗੇ।
ਉਨ੍ਹਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲਾ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਇਕ ਅਦਭੁੱਤ ਨਜ਼ਾਰਾ ਪੇਸ਼ ਕਰੇਗਾ। ਉਨ•ਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਦਾਖ਼ਲਾ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਕਪੂਰਥਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾ ਕੇ ਪਹੁੰਚਣ।






