ਕਪੂਰਥਲਾ : ਜ਼ਿਲੇ ਦੇ ਕਿਸਾਨਾਂ ਨੂੰ ਸਾਉਣੀ ਦੀਆ ਫ਼ਸਲਾਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਦੇ ਸਹਿਯੋਗ ਨਾਲ ਬਲਾਕ ਢਿਲਵਾਂ ਦੇ ਪਿੰਡ ਉੱਚਾ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਕੀਤਾ ਜਦਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਸ. ਸਰਬਜੀਤ ਸਿੰਘ ਕੰਧਾਰੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲਿਆਂ ਤੋਂ ਮਿਲੇ ਤਕਨੀਕੀ ਗਿਆਨ ਨੂੰ ਆਪਣੇ ਖੇਤਾਂ ਵਿਚ ਅਪਣਾ ਕੇ ਕਿਸਾਨ ਆਪਣੀ ਉਪਜ ਅਤੇ ਮੁਨਾਫ਼ੇ ਵਿਚ ਵਾਧਾ ਕਰ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਜ਼ਮੀਨ ਵਿਚ ਹੀ ਮਿਲਾਉਣ ਨੂੰ ਤਰਜੀਹ ਦੇਣ, ਤਾਂ ਜੋ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ।
ਉਨਾਂ ਕਿਹਾ ਕਿ ਕਿਸਾਨ ਨਵੀਨਤਮ ਖੇਤੀ ਮਸ਼ੀਨਰੀ ਨੂੰ ਕਿਰਾਏ 'ਤੇ ਲੈ ਕੇ ਵਰਤ ਸਕਦੇ ਹਨ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਰਾਏ ਅਨੁਸਾਰ ਖੇਤੀ ਕਰਕੇ ਇਸ ਨੂੰ ਲਾਹੇਵੰਦ ਧੰਦਾ ਬਣਾ ਸਕਦੇ ਹਨ। ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਵਿਸਥਾਰ ਤੇ ਸਿਖਲਾਈ) ਸ. ਸਰਬਜੀਤ ਸਿੰਘ ਕੰਧਾਰੀ ਨੇ ਕਿਸਾਨਾਂ ਨੂੰ ਸਾਉਣੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਨੂੰ ਖਾਦਾਂ ਅਤੇ ਕੀੜੇਮਾਰ ਦਵਾਈਆਂ ਲੋੜ ਅਨੁਸਾਰ ਵਰਤਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਉਨਾਂ ਕੁਦਰਤੀ ਸੋਮੇ ਪਾਣੀ ਨੂੰ ਵੀ ਸੰਜਮ ਨਾਲ ਵਰਤਣ ਲਈ ਕਿਹਾ। ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਸ. ਕੰਵਲਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ। ਉਨਾਂ ਦਸਿਆ ਕਿ ਜ਼ਿਲੇ ਵਿਚ 1.18 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਹੋਈ ਹੈ, ਜਿਸ ਤੋਂ ਪਿਛਲੇ ਸਾਲ ਨਾਲੋਂ ਵੱਧ ਝਾੜ ਆਉਣ ਦਾ ਅਨੁਮਾਨ ਹੈ।
ਸੰਬੰਧਿਤ ਖ਼ਬਰਾਂ
ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਫ਼ਸਲਾਂ ਦੀ ਕੁਆਲਿਟੀ ਵੱਲ ਵਿਸ਼ੇਸ਼ ਧਿਆਨ ਦੇਣ।ਮਲੇ ਵਿਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ, ਭੂਮੀ ਰੱਖਿਆ, ਜੰਗਲਾਤ, ਪੀ. ਏ. ਯੂ ਅਤੇ ਸਫ਼ਲ ਕਿਸਾਨਾਂ ਵੱਲੋਂ ਤਿਆਰ ਖੇਤੀ ਉਤਪਾਦਾਂ, ਖਾਦ, ਬੀਜ, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਸ ਵਿਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾੀ ਅਤੇ ਤਕਨੀਕੀ ਜਾਣਕਾਰੀ ਹਾਸਲ ਕੀਤੀ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਅਤੇ ਨਿਰਦੇਸ਼ਕ ਖੇਤੀ ਖੋਜ ਕੇਂਦਰ ਕਪੂਰਥਲਾ ਡਾ. ਪਰਮਜੀਤ ਸਿੰਘ, ਕੇ. ਵੀ. ਕੇ ਕਪੂਰਥਲਾ ਤੋਂ ਡਾ. ਅਮਨਦੀਪ ਕੌਰ ਤੇ ਡਾ. ਅਵਨੀਤ ਕੌਰ, ਕਿਸਾਨ ਸਲਾਹਕਾਰ ਸੇਵਾ ਕੇਂਦਰ ਦੇ ਇੰਚਾਰਜ ਡਾ. ਪ੍ਰਦੀਪ ਕੁਮਾਰ, ਖੇਤੀਬਾੜੀ ਅਫ਼ਸਰ ਸ. ਜਸਬੀਰ ਸਿੰਘ ਖਿਡਾ, ਡਾ. ਤੋਸ਼ ਗਰਗ, ਡਾ. ਪਰਮਜੀਤ ਸਿੰਘ, ਸ੍ਰੀ ਵਿਕਾਸ ਠਾਕੁਰ, ਡਾ. ਹਰਪ੍ਰੀਤ ਸਿੰਘ, ਡਾ. ਰਾਜਨ ਭੱਟ ਅਤੇ ਡਾ. ਰਜਿੰਦਰਪਾਲ ਨੇ ਕਿਸਾਨਾਂ ਨੂੰ ਵੱਖ-ਵੱੀਖ ਵਿਸ਼ਿਆਂ 'ਤੇ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ।
ਇਸੇ ਤਰਾਂ ਡਾ. ਕੁਲਦੀਪ ਸਿੰਘ ਮੱਤੇਵਾਲ ਨੇ ਕਿਸਾਨਾਂ ਨੂੰ ਖਾਲਸ ਬੀਜ ਪੈਦਾ ਕਰਨ ਅਤੇ ਇੰਜ. ਜਗਦੀਸ਼ ਸਿੰਘ ਨੇ ਨਵੀਨਤਮ ਖੇਤੀ ਸੰਦਾ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਡਾ. ਕੁਲਵਿੰਦਰ ਸਿੰਘ ਸੰਧੂ ਨੇ ਬਾਗਬਾਨੀ ਬਾਰੇ ਚਾਨਣਾ ਪਾਇਆ। ਮੰਚ ਦਾ ਸੰਚਾਲਨ ਸ. ਰੇਸ਼ਮ ਸਿੰਘ ਧੰਜੂ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸਹਾਇਕ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ, ਸ. ਮਨਜੀਤ ਸਿੰਘ, ਸ੍ਰੀ ਜਸਵੰਤ ਰਾਏ, ਸ੍ਰੀ ਐਚ. ਪੀ. ਐਸ ਭਰੋਤ, ਸ. ਗੁਰਦੀਪ ਸਿੰਘ ਟ੍ਰੇਨਿੰਗ ਅਫ਼ਸਰ, ਖੇਤੀਬਾੜੀ ਸੂਚਨਾ ਅਫ਼ਸਰ ਸ. ਸੁਖਦੇਵ ਸਿੰਘ, ਸਹਾਇਕ ਮੰਡੀਕਰਨ ਅਫ਼ਸਰ ਸ. ਗੁਰਪ੍ਰੀਤ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ ਸ. ਬਲਕਾਰ ਸਿੰਘ, ਸ੍ਰੀ ਵਿਸ਼ਾਲ ਕੌਸ਼ਲ, ਡਾ. ਜਸਪਾਲ ਸਿੰਘ ਧੰਜੂ, ਸ. ਪਰਮਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਸ੍ਰੀ ਪਰਮਿੰਦਰ ਕੁਮਾਰ, ਡੀ. ਪੀ. ਡੀ. ਆਤਮਾ ਸ. ਬਲਰਾਜ ਸਿੰਘ, ਬੀ. ਟੀ. ਐਮ ਸ. ਯਾਦਵਿੰਦਰ ਸਿੰਘ, ਸ. ਮਨਦੀਪ ਸਿੰਘ, ਸ. ਚਰਨਜੀਤ ਸਿੰਘ, ਸ. ਅਮਨਦੀਪ ਸਿੰਘ, ਸ. ਰਮਿੰਦਰ ਸਿੰਘ ਬੇਦੀ, ਸ੍ਰੀ ਜਸਰਮਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਅਤੇ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।






