|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋਈ ਗਰਭਵਤੀ ਨੇ ਲਾਇਆ ਮੌਤ ਨੂੰ ਗਲ਼ੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁੜੀ ਨੇ ਸਹੁਰਿਆਂ ਦੇ ਮਿਹਣਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲਗਾ ਲਿਆ। ਜਾਣਕਾਰੀ ਅਨੁਸਾਰ ਲੜਕੀ ਸਤਜੀਤ ਕੌਰ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਭੈਣ ਦਾ ਵਿਆਹ ਫਰਵਰੀ 2020 'ਚ ਖੇਤੀਬਾੜੀ ਕਰਨ ਵਾਲੇ ਨੌਜਵਾਨ ਪਿੰਡ ਖੇੜੀ ਦੇ ਵਾਸੀ ਨਰਿੰਦਰ ਸਿੰਘ ਨਾਲ ਕੀਤਾ ਸੀ। ਵਿਆਹ ਦੇ ਕੁਝ ਸਮਾਂ ਬਾਅਦ ਹੀ ਲੜਕੀ ਦੇ ਸਹੁਰੇ ਪਰਿਵਾਰ ਦੇ ਮੈ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋਈ ਗਰਭਵਤੀ ਨੇ ਲਾਇਆ ਮੌਤ ਨੂੰ ਗਲ਼ੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁੜੀ ਨੇ ਸਹੁਰਿਆਂ ਦੇ ਮਿਹਣਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲਗਾ ਲਿਆ। ਜਾਣਕਾਰੀ ਅਨੁਸਾਰ ਲੜਕੀ ਸਤਜੀਤ ਕੌਰ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਭੈਣ ਦਾ ਵਿਆਹ ਫਰਵਰੀ 2020 'ਚ ਖੇਤੀਬਾੜੀ ਕਰਨ ਵਾਲੇ ਨੌਜਵਾਨ ਪਿੰਡ ਖੇੜੀ ਦੇ ਵਾਸੀ ਨਰਿੰਦਰ ਸਿੰਘ ਨਾਲ ਕੀਤਾ ਸੀ। ਵਿਆਹ ਦੇ ਕੁਝ ਸਮਾਂ ਬਾਅਦ ਹੀ ਲੜਕੀ ਦੇ ਸਹੁਰੇ ਪਰਿਵਾਰ ਦੇ ਮੈਂਬਰ ਉਸਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ।

ਸੰਬੰਧਿਤ ਖ਼ਬਰਾਂ

ਇਕ ਸਾਲ ਪਹਿਲੋਂ ਸੁੱਤਜੀਤ ਕੌਰ ਨੇ ਇਕ ਲੜਕੀ ਨੂੰ ਜਨਮ ਦਿੱਤਾ। ਬੇਟੀ ਦੇ ਪੈਦਾ ਹੋਣ ਤੋਂ ਬਾਅਦ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰ ਉਸ ਨੂੰ ਹੋਰ ਜ਼ਿਆਦਾ ਤੰਗ ਕਰਨ ਲੱਗ ਪਏ। ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕੀ ਫਿਰ ਤੋਂ ਦੋ ਮਹੀਨਿਆਂ ਦੀ ਗਰਭਵਤੀ ਸੀ, ਪਰ ਇਸਦੇ ਬਾਵਜੂਦ ਵੀ ਸਹੁਰੇ ਪਰਿਵਾਰ ਦੇ ਮੈਂਬਰ ਉਸ ਨੂੰ ਤੰਗ ਕਰਦੇ ਰਹੇ।

ਲੜਕੀ ਦੇ ਸਹੁਰੇ ਪਰਿਵਾਰ ਦਾ ਫੋਨ ਆਇਆ ਕਿ ਉਸ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਹੈ। ਥਾਣਾ ਡੇਹਲੋਂ ਦੇ ਇੰਚਾਰਜ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਦਾਜ ਹੱਤਿਆ ਦਾ ਮੁਕੱਦਮਾ ਦਰਜ ਕਰ ਲਿਆ ਹੈ । ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!