|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਣੀ ਦੀ ਨਾ ਕੀਤੀ ਜਾਵੇ ਦੁਰਵਰਤੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਤੀਵਿਧੀਆਂ ਜਾਰੀ

ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਚੰਦਰ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਪਿੰਡ ਚੱਕ ਪਾਲੀ ਵ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਚੰਦਰ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਪਿੰਡ ਚੱਕ ਪਾਲੀ ਵਾਲਾ ਵਿਖੇ ਨਵੇਂ ਜਲ ਸਪਲਾਈ ਸਕੀਮ ਦਾ ਦੌਰਾ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਪ੍ਰਗਤੀ 'ਚ ਸੁਧਾਰ ਲਿਆਉਣ ਬਾਰੇ ਲੋੜੀਂਦੇ ਆਦੇਸ਼ ਵੀ ਦਿੱਤੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਕਾਰਜਕਾਰੀ ਇੰਜੀਨੀਅਰ ਵੱਲੋਂ ਵਿਭਾਗ ਦੇ ਕਰਮਚਾਰੀਆਂ ਨੂੰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਨੂੰ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਜਿਥੇ ਉਨ੍ਹਾਂ ਪਿੰਡ ਵਾਸੀਆਂ ਨੂੰ ਹਮੇਸ਼ਾਂ ਸ਼ੁੱਧ ਪਾਣੀ ਪੀਣ ਲਈ ਪ੍ਰੇਰਿਤ ਕੀਤਾ ਗਿਆ ਉਥੇ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ, ਪਾਣੀ ਦੇ ਕੁਨੈਕਸ਼ਨਾਂ ਦੀਆਂ ਟੂਟੀਆਂ ਲਗਾਉਣ ਅਤੇ ਟੁੱਲੂ ਪੰਪ ਨਾ ਲਗਾਉਣ ਲਈ ਵੀ ਜਾਣੂ ਕਰਵਾਇਆ। ਆਮ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨਾ ਨਾ ਜਾਣ ਬਾਰੇ ਵੀ ਸੁਚੇਤ ਕਰਦਿਆਂ ਕਾਰਜਕਾਰੀ ਇੰਜੀਨੀਅਰ ਨੇ ਕਿਹਾ ਕਿ ਖੁੱਲ੍ਹੇ ਵਿੱਚ ਪਖਾਨੇ ਜਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਸਕਦੀਆਂ ਹਨ।

ਇਸ ਲਈ ਲੋਕਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਸਥਾਨਾਂ 'ਤੇ ਪੂਰੀ ਤਰ੍ਹਾਂ ਸਾਫ਼-ਸਫਾਈ ਰੱਖਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਪਿੰਡ ਦੇ ਕਈ ਪਤਵੰਤੇ ਅਤੇ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!