|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਲਾਂ ਨੂੰ ਪਕਾਉਣ ਲਈ ਰਸਾਇਣਾਂ ਦੀ ਨਾ ਕੀਤੀ ਜਾਵੇ ਵਰਤੋਂ ਤਾਜੇ ਫਲ ਵੇਚਣ ਦੀ ਕੀਤੀ ਹਦਾਇਤ

ਜਲਾਲਾਬਾਦ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲਾਲਾਬਾਦ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਵੀ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਜਲਾਲਾਬਾਦ ਵਿਖੇ ਅਚਾਨਕ ਫਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਕੇਲਾ, ਅੰਗੂਰ, ਪਪੀਤਾ ਆਦਿ ਫਲਾਂ ਦੀ ਚੈਕਿੰਗ ਦੌਰਾਨ ਫਲਾਂ ਨੂੰ ਪਕਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਹੀਂ ਪਾਈ ਗਈ।

ਸੰਬੰਧਿਤ ਖ਼ਬਰਾਂ

ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜੀਆਂ ਅਤੇ ਫਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!