|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਕੰਪਨੀਆਂ 'ਚ ਰੋਕਿਆ ਅਮਰੀਕੀ ਨਿਵੇਸ਼

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਚੀਨ ਦੀਆਂ 31 ਕੰਪਨੀਆਂ ਵਿਚ ਅਮਰੀਕੀ ਨਿਵੇਸ਼ 'ਤੇ ਰੋਕ ਲਗਾਉਣ ਵਾਲੇ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕੀਤੇ ਹਨ। ਅਮਰੀਕੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਕੰਪਨੀਆਂ ਦਾ ਕੰਟਰੋਲ ਚੀਨੀ ਫ਼ੌਜ ਦੇ ਹੱਥਾਂ ਵਿਚ ਹੈ।ਦੱਸ ਦਈਏ ਕੀ ਟਰੰਪ ਨੇ ਇਸ ਕਾਰਜਕਾਰੀ ਆਦੇਸ਼ 'ਤੇ ਵੀਰਵਾਰ ਨੂੰ ਦਸਤਖ਼ਤ ਕੀਤੇ। ਇਸ ਆਦੇਸ਼ ਮ

NRI Post Desk · 2204 ਦਿਨ ਪਹਿਲਾਂ · ਅੱਪਡੇਟ 2204 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਕੰਪਨੀਆਂ 'ਚ ਰੋਕਿਆ ਅਮਰੀਕੀ ਨਿਵੇਸ਼
📷 NRI Post Desk

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਚੀਨ ਦੀਆਂ 31 ਕੰਪਨੀਆਂ ਵਿਚ ਅਮਰੀਕੀ ਨਿਵੇਸ਼ 'ਤੇ ਰੋਕ ਲਗਾਉਣ ਵਾਲੇ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕੀਤੇ ਹਨ। ਅਮਰੀਕੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਕੰਪਨੀਆਂ ਦਾ ਕੰਟਰੋਲ ਚੀਨੀ ਫ਼ੌਜ ਦੇ ਹੱਥਾਂ ਵਿਚ ਹੈ।ਦੱਸ ਦਈਏ ਕੀ ਟਰੰਪ ਨੇ ਇਸ ਕਾਰਜਕਾਰੀ ਆਦੇਸ਼ 'ਤੇ ਵੀਰਵਾਰ ਨੂੰ ਦਸਤਖ਼ਤ ਕੀਤੇ। ਇਸ ਆਦੇਸ਼ ਮੁਤਾਬਕ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦੀਆਂ ਕੰਪਨੀਆਂ ਵਿਚ ਕਿਸੇ ਵੀ ਰੂਪ ਵਿਚ ਨਿਵੇਸ਼ ਕਰਨ ਵਾਲੇ ਸ਼ੇਅਰਾਂ ਦੀ ਖ਼ਰੀਦ 'ਤੇ ਪਾਬੰਦੀ ਲਗਾਈ ਗਈ ਹੈ।

ਸੰਬੰਧਿਤ ਖ਼ਬਰਾਂ

ਟਰੰਪ ਨੇ ਆਪਣੇ ਕਾਰਜਕਾਰੀ ਆਦੇਸ਼ ਵਿਚ ਕਿਹਾ ਕਿ ਚੀਨ ਆਪਣੀ ਸਮਰੱਥਾ ਵਧਾਉਣ ਲਈ ਅਮਰੀਕੀ ਪੂੰਜੀ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੀ ਫ਼ੌਜ, ਖ਼ੁਫ਼ੀਆ ਸੇਵਾ ਅਤੇ ਹੋਰ ਸੁਰੱਖਿਆ ਲੋੜਾਂ ਦਾ ਵਿਕਾਸ ਅਤੇ ਆਧੁਨਿਕੀਕਰਨ ਕਰ ਰਿਹਾ ਹੈ ਜਿਸ ਨਾਲ ਅਮਰੀਕੀ ਫ਼ੌਜ ਨੂੰ ਸਿੱਧੇ ਚੁਣੌਤੀ ਦਿੱਤੀ ਜਾ ਸਕਦੀ ਹੈ।

ਇਹ ਆਦੇਸ਼ 31 ਚੀਨੀ ਕੰਪਨੀਆਂ 'ਤੇ ਲਾਗੂ ਹੈ ਜਿਨ੍ਹਾਂ ਦੇ ਬਾਰੇ ਵਿਚ ਟਰੰਪ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਚੀਨ ਦੀ ਫ਼ੌਜ ਦੇ ਵਿਕਾਸ ਅਤੇ ਆਧੁਨਿਕੀਕਰਨ ਵਿਚ ਮਦਦ ਮਿਲ ਰਹੀ ਹੈ ਅਤੇ ਉਹ ਸਿੱਧੇ ਅਮਰੀਕੀ ਸੁਰੱਖਿਆ ਨੂੰ ਖ਼ਤਰਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!