|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਉਤਪਾਦਾਂ 'ਤੇ ਭਾਰਤ ਵੱਲੋਂ ਕਸਟਮ ਡਿਊਟੀ ਵਧਾਉਣ 'ਤੇ ਭੜਕੇ ਡੋਨਾਲਡ ਟਰੰਪ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਇੱਕ ਵਾਰ ਫਿਰ ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਉਣ ਲਈ ਭਾਰਤ 'ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ, 'ਹੁਣ ਇਹ ਸਵੀਕਾਰ ਨਹੀਂ ਕੀਤਾ ਜਾਵੇਗਾ।' ਟਰੰਪ ਦਾ ਇਹ ਬਿਆਨ ਲੰਘੇ ਮਹੀਨੇ ਜੀ-20 ਸ਼ਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਇੱਕ ਵਾਰ ਫਿਰ ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਵਧਾਉਣ ਲਈ ਭਾਰਤ 'ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ, 'ਹੁਣ ਇਹ ਸਵੀਕਾਰ ਨਹੀਂ ਕੀਤਾ ਜਾਵੇਗਾ।' ਟਰੰਪ ਦਾ ਇਹ ਬਿਆਨ ਲੰਘੇ ਮਹੀਨੇ ਜੀ-20 ਸ਼ਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਆਇਆ ਹੈ। ਇਸ ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਨੇ ਦੁੱਵਲੇ ਵਪਾਰ ਵਿਵਾਦਾਂ ਉੱਤੇ ਆਪਣੀ ਚਿੰਤਾ ਪ੍ਰਗਟਾਈ ਸੀ।

ਸੰਬੰਧਿਤ ਖ਼ਬਰਾਂ

ਅਮਰੀਕੀ ਰਾਸ਼ਟਰਪਤੀ ਭਾਰਤ ਵੱਲੋਂ ਅਮਰੀਕਾ ਦੇ ਉਤਪਾਦਾਂ 'ਤੇ ਜ਼ਿਆਦਾ ਕਸਟਮ ਡਿਊਟੀ ਨੂੰ ਲੈ ਕੇ ਆਲੋਚਕ ਰਹੇ ਹਨ। ਟਰੰਪ ਨੇ ਮੰਗਲਵਾਰ ਨੂੰ ਟਵੀਟ ਕਰਕੇ ਕਿਹਾ, 'ਭਾਰਤ ਲੰਮੇ ਸਮੇਂ ਤੋਂ ਅਮਰੀਕੀ ਉਤਪਾਦਾਂ 'ਤੇ ਕਸਟਮ ਡਿਊਟੀ ਲਗਾ ਰਿਹਾ ਹੈ। ਹੁਣ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।'ਦੱਸਣਯੋਗ ਹੈ ਕਿ ਅਮਰੀਕਾ ਨੇ ਭਾਰਤ ਨੂੰ ਤਰਜੀਹੀ ਵਿਵਸਥਾ ਤੋਂ ਬਾਹਰ ਕਰ ਦਿੱਤਾ ਹੈ, ਜਿਸ ਦੇ ਜਵਾਬ ਵਿੱਚ ਭਾਰਤ ਨੇ ਅਮਰੀਕਾ ਤੋਂ ਆਯਾਤ ਕੀਤੇ 28 ਵਸਤਾਂ 'ਤੇ ਕਸਟਮ ਡਿਊਟੀ ਵਧਾ ਦਿੱਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅਮਰੀਕੀ ਉਤਪਾਦਾਂ 'ਤੇ ਭਾਰਤ ਵੱਲੋਂ ਕਸਟਮ ਡਿਊਟੀ ਵਧਾਉਣ 'ਤੇ ਭੜਕੇ ਡੋਨਾਲਡ ਟਰੰਪ — NRI Post