|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਪ੍ਰਵਾਸੀਆਂ ਨੂੰ ਰੋਕਣ ਲਈ ਟਰੰਪ ਦਾ ਸਖਤ ਕਦਮ, ਬੰਦ ਕੀਤੀ 3 ਲਾਤਿਨ ਅਮਰੀਕੀ ਦੇਸ਼ਾਂ ਦੀ ਮਦਦ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇਹ ਕਦਮ ਪ੍ਰਵਾਸੀਆਂ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਸਖਤ ਕਦਮਾਂ ਵਿਚੋਂ ਇਕ ਹੈ। ਟਰੰਪ ਨੇ ਅਮਰੀਕੀ ਸਰਹੱਦ 'ਤੇ ਪ੍ਰਵਾਸੀਆਂ ਨੂੰ ਰੋਕਣ ਲਈ ਤਿੰਨ ਲਾਤਿਨ ਅਮਰੀਕੀ ਦੇਸ਼ਾਂ ਦੀ 50 ਕਰੋੜ ਡਾਲਰ ਦੀ ਮਦਦ ਬੰਦ ਕਰਨ ਦਾ ਫੈਸਲਾ ਲਿਆ ਹੈ। ਅਮਰੀਕੀ ਸਰਹੱਦ 'ਤੇ ਪ੍ਰਵਾਸੀਆਂ ਦੇ ਵਾਧੇ ਨੂੰ ਲੈ ਕੇ ਅਮਰੀਕਾ ਦਾ ਮ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇਹ ਕਦਮ ਪ੍ਰਵਾਸੀਆਂ ਨੂੰ ਰੋਕਣ ਲਈ ਚੁੱਕੇ ਜਾਣ ਵਾਲੇ ਸਖਤ ਕਦਮਾਂ ਵਿਚੋਂ ਇਕ ਹੈ। ਟਰੰਪ ਨੇ ਅਮਰੀਕੀ ਸਰਹੱਦ 'ਤੇ ਪ੍ਰਵਾਸੀਆਂ ਨੂੰ ਰੋਕਣ ਲਈ ਤਿੰਨ ਲਾਤਿਨ ਅਮਰੀਕੀ ਦੇਸ਼ਾਂ ਦੀ 50 ਕਰੋੜ ਡਾਲਰ ਦੀ ਮਦਦ ਬੰਦ ਕਰਨ ਦਾ ਫੈਸਲਾ ਲਿਆ ਹੈ। ਅਮਰੀਕੀ ਸਰਹੱਦ 'ਤੇ ਪ੍ਰਵਾਸੀਆਂ ਦੇ ਵਾਧੇ ਨੂੰ ਲੈ ਕੇ ਅਮਰੀਕਾ ਦਾ ਮੈਕਸੀਕੋ ਅਤੇ ਮੱਧ ਅਮਰੀਕਾ ਦੇ ਨਾਲ ਤਣਾਅ ਪਹਿਲਾਂ ਤੋਂ ਹੀ ਬਣਿਆ ਹੋਇਆ ਹੈ।

ਸੰਬੰਧਿਤ ਖ਼ਬਰਾਂ

ਇਹ ਚਿਤਾਵਨੀ ਟਰੰਪ ਪਹਿਲਾਂ ਹੀ ਦੇ ਚੁੱਕੇ ਹਨ ਕਿ ਜੇਕਰ ਮੈਕਸੀਕੋ ਉੱਤਰ ਵੱਲੋਂ ਪ੍ਰਵਾਸੀਆਂ ਦੇ ਪ੍ਰਵਾਹ ਨੂੰ ਰੋਕਣ ਲਈ ਕਦਮ ਨਹੀਂ ਚੁੱਕਦਾ ਹੈ ਤਾਂ ਉਹ ਆਉਣ ਵਾਲੇ ਹਫਤੇ ਵਿਚ ਅਮਰੀਕੀ-ਮੈਕਸੀਕੋ ਸਰਹੱਦ ਜਾਂ ਘੱਟੋਂ-ਘੱਟ ਇਸ ਦੇ ਵੱਡੇ ਹਿੱਸਿਆਂ ਨੂੰ ਬੰਦ ਕਰ ਸਕਦੇ ਹਨ। ਟਰੰਪ ਨੇ ਫਲੋਰੀਡਾ ਦੀ ਯਾਤਰਾ ਦੌਰਾਨ ਪੱਤਰਕਾਰਾਂ ਨੂੰ ਕਿਹਾ,''ਮੈਂ ਐੱਲ ਸਲਵਾਡੋਰ, ਗੁਆਟੇਮਾਲਾ ਅਤੇ ਹੋਂਡੁਰਾਸ ਨੂੰ ਦਿੱਤੀ ਜਾਣ ਵਾਲੀ ਮਦਦ ਰਾਸ਼ੀ ਨੂੰ ਖਤਮ ਕਰਨ ਦਾ ਆਦੇਸ਼ ਦਿੱਤਾ ਹੈ। ਅਸੀਂ ਉਨ੍ਹਾਂ ਨੂੰ 50 ਕਰੋੜ ਡਾਲਰ ਦੇ ਰਹੇ ਹਾਂ। ਇਹ ਭਾਰੀ ਰਾਸ਼ੀ ਸੀ। ਅਸੀਂ ਉਨ੍ਹਾਂ ਨੂੰ ਹੋਰ ਮਦਦ ਰਾਸ਼ੀ ਨਹੀਂ ਦੇਵਾਂਗੇ ਕਿਉਂਕਿ ਉਨ੍ਹਾਂ ਨੇ ਸਾਡੇ ਲਈ ਕੁਝ ਨਹੀਂ ਕੀਤਾ ਹੈ।''

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!