|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮਹਿੰਗਾਈ ਦੀ ਮਾਰ ਬਰਕਰਾਰ : ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ

ਨਿਊਜ਼ ਡੈਸਕ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਇਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਵਧ ਗਈਆਂ ਹਨ। ਇਸ ਵਾਧੇ ਤੋਂ ਬਾਅਦ 16 ਦਿਨ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾ ਚੁੱਕਾ ਹੈ। ਕੌਮਾਂਤਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 104.61 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 105.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਹਿੰਗਾਈ ਦੀ ਮਾਰ ਬਰਕਰਾਰ : ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ
📷 NRI Post Desk

ਨਿਊਜ਼ ਡੈਸਕ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਇਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਵਧ ਗਈਆਂ ਹਨ। ਇਸ ਵਾਧੇ ਤੋਂ ਬਾਅਦ 16 ਦਿਨ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾ ਚੁੱਕਾ ਹੈ। ਕੌਮਾਂਤਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 104.61 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 105.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 95.87 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਮੁੰਬਈ 'ਚ ਹੁਣ ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉਧਰ ਅੱਜ ਇਕ ਵਾਰ ਫਿਰ ਸੀ.ਐੱਨ.ਜੀ. ਦੀਆਂ ਕੀਮਤਾਂ 'ਚ ਵੀ ਢਾਈ ਰੁਪਏ ਦਾ ਵਾਧਾ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਦੇਸ਼ ਭਰ 'ਚ ਵਾਧਾ ਕੀਤਾ ਗਿਆ ਹੈ ਪਰ ਇਸ ਦੇ ਭਾਅ ਸਥਾਨਕ ਟੈਕਸ ਦੇ ਆਧਾਰ 'ਤੇ ਵੱਖ-ਵੱਖ ਸੂਬਿਆਂ 'ਚ ਭਿੰਨ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਰੀਬ 137 ਦਿਨ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਵਧਾਈਆਂ ਗਈਆਂ ਸਨ। ਉਦੋਂ ਤੋਂ 14ਵੀਂ ਵਾਰ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ। ਬੀਤੇ ਦੋ ਹਫ਼ਤਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੁੱਲ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!