|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੀ. ਪੀ. ਐਸ ਖਰਬੰਦਾ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਚਾਰਜ ਸੰਭਾਲਿਆ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। 2007 ਬੈਚ ਦੇ ਆਈ. ਏ. ਐਸ ਅਧਿਕਾਰੀ ਇੰਜੀ: ਖਰਬੰਦਾ ਜ਼ਿਲੇ ਦੇ 45ਵੇਂ ਡਿਪਟੀ ਕਮਿਸ਼ਨਰ ਬਣੇ ਹਨ। ਇਸ ਤੋਂ ਪਹਿਲਾਂ ਉਹ ਸਨਅਤ ਤੇ ਵਪਾਰ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪੰਜਾਬ ਦੇ ਵੱਖ-ਵੱਖ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜ਼ਿਲਾ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। 2007 ਬੈਚ ਦੇ ਆਈ. ਏ. ਐਸ ਅਧਿਕਾਰੀ ਇੰਜੀ: ਖਰਬੰਦਾ ਜ਼ਿਲੇ ਦੇ 45ਵੇਂ ਡਿਪਟੀ ਕਮਿਸ਼ਨਰ ਬਣੇ ਹਨ। ਇਸ ਤੋਂ ਪਹਿਲਾਂ ਉਹ ਸਨਅਤ ਤੇ ਵਪਾਰ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਇੰਜੀ: ਖਰਬੰਦਾ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਅਤੇ ਹੋਰ ਬਹੁਤ ਸਾਰੇ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਹਨ।

ਅਹੁਦਾ ਸੰਭਾਲਣ ਤੋਂ ਪਹਿਲਾਂ ਉਨਾਂ ਨੂੰ ਸਥਾਨਕ ਸਿਵਲ ਰੈਸਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ 'ਗਾਰਡ ਆਫ ਆਨਰ' ਦਿੱਤਾ ਗਿਆ।ਇਸ ਮੌਕੇ ਜ਼ਿਲਾ ਅਧਿਕਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਇਸ ਦੌਰਾਨ ਉਨਾਂ ਜ਼ਿਲੇ ਦੇ ਪ੍ਰਮੁੱਖ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਉਨਾਂ ਤੋਂ ਜ਼ਿਲੇ ਅਤੇ ਇਥੇ ਚੱਲ ਰਹੇ ਕੰਮਕਾਜ਼ ਬਾਰੇ ਜਾਣਕਾਰੀ ਹਾਸਲ ਕੀਤੀ।

ਸੰਬੰਧਿਤ ਖ਼ਬਰਾਂ

ਅਹੁਦਾ ਸੰਭਾਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਿਲੇ ਦੇ ਸਰਵਪੱਖੀ ਵਿਕਾਸ ਵਿਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸ. ਅਵਤਾਰ ਸਿੰਘ ਭੁੱਲਰ, ਡਾ. ਸ਼ਿਖਾ ਭਗਤ, ਡਾ. ਨਯਨ, ਡਾ. ਚਾਰੂਮਿਤਾ, ਡੀ. ਐਸ. ਪੀ ਸ. ਸਰਬਜੀਤ ਸਿੰਘ ਬਾਹੀਆ, ਸਿਵਲ ਸਰਜਨ ਡਾ. ਬਲਵੰਤ ਸਿੰਘ, ਤਹਿਸੀਲਦਾਰ ਸ. ਮਨਵੀਰ ਸਿੰਘ ਢਿੱਲੋਂ, ਏ. ਪੀ. ਆਰ. ਓ ਹਰਦੇਵ ਸਿੰਘ ਆਸੀ, ਮੈਡਮ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!