|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਵਲ ਹਸਪਤਾਲ ਕਪੂਰਥਲਾ 'ਚ ਡਾ. ਸਿੰਮੀ ਧਵਨ ਖ਼ਿਲਾਫ਼ ਮਰੀਜ਼ਾਂ ਨਾਲ ਮਾੜੇ ਵਤੀਰੇ ਤੇ ਹੋਰ ਦੋਸ਼ਾਂ ਤਹਿਤ ਮੁਅੱਤਲ

ਕਪੂਰਥਲਾ (ਇੰਦਰਜੀਤ ਸਿੰਘ) : ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਆਈਏਐੱਸ ਵੱਲੋਂ ਡਾ. ਸਿੰਮੀ ਧਵਨ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿਵਲ ਹਸਪਤਾਲ ਕਪੂਰਥਲਾ 'ਚ ਤਾਇਨਾਤ ਗਾਇਨੀਕੋਲੋਜਿਸਟ ਡਾ. ਸਿੰਮੀ ਧਵਨ ਖ਼ਿਲਾਫ਼ ਮਰੀਜ਼ਾਂ ਨਾਲ ਮਾੜੇ ਵਤੀਰੇ ਤੇ ਹੋਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।ਇਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਆਈਏਐੱਸ ਵੱਲੋਂ ਡਾ. ਸਿੰਮੀ ਧਵਨ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿਵਲ ਹਸਪਤਾਲ ਕਪੂਰਥਲਾ 'ਚ ਤਾਇਨਾਤ ਗਾਇਨੀਕੋਲੋਜਿਸਟ ਡਾ. ਸਿੰਮੀ ਧਵਨ ਖ਼ਿਲਾਫ਼ ਮਰੀਜ਼ਾਂ ਨਾਲ ਮਾੜੇ ਵਤੀਰੇ ਤੇ ਹੋਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।ਇਨ੍ਹਾਂ ਹੁਕਮਾਂ ਸਬੰਧੀ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਹੁਕਮਾਂ ਦੀ ਕਾਪੀ ਹਾਲੇ ਨਹੀਂ ਮਿਲੀ ਹੈ।

ਸੰਬੰਧਿਤ ਖ਼ਬਰਾਂ

ਕਾਪੀ ਮਿਲਣ 'ਤੇ ਹੀ ਉਹ ਕੁਝ ਕਹਿ ਸਕਣਗੇ। ਉਥੇ ਹੀ ਦੂਜੇ ਪਾਸੇ ਡਾ. ਸਿੰਮੀ ਧਵਨ ਨੇ ਕਿਹਾ ਕਿ ਉਨ੍ਹਾਂ ਨੂੰ ਮੁਅੱਤਲੀ ਦਾ ਪੱਤਰ ਨਹੀ ਮਿਲਿਆ ਹੈ ਪਰ ਉਨ੍ਹਾਂ ਨੂੰ ਇਸ ਗੱਲ ਦੀ ਨਾਰਾਜ਼ਗੀ ਹੈ ਕਿ ਉਨ੍ਹਾਂ ਦਾ ਪੱਖ ਲਏ ਬਿਨਾਂ ਹੀ ਵਿਭਾਗ ਨੇ ਉਨ੍ਹਾਂ ਨੂੰ ਮੁਅੱਤਲ ਕੀਤਾ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਨੇ ਮੁਅੱਤਲੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਡਾ. ਸਿੰਮੀ ਧਵਨ ਖ਼ਿਲਾਫ਼ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਸ਼ਿਕਾਇਤਕਰਤਾ ਨੇ ਵੀਡੀਓ ਤਕ ਬਣਾ ਕੇ ਭੇਜੀ ਸੀ, ਜਿਸ ਦੇ ਆਧਾਰ 'ਤੇ ਡਾ. ਸਿੰਮੀ ਧਵਨ ਨੂੰ ਮੁਅੱਤਲ ਕਰਨ ਦੇ ਆਦੇਸ਼ ਜ਼ਾਰੀ ਕੀਤੇ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!