ਕਪੂਰਥਲਾ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਦਫਤਰ ਵਿਖੇ ਡਾ. ਜਸਮੀਤ ਕੌਰ ਬਾਵਾ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾ. ਜਸਮੀਤ ਕੌਰ ਜਲੰਧਰ ਸਿਵਲ ਹਸਪਤਾਲ ਵਿਖੇ ਬਤੌਰ ਮੈਡੀਕਲ ਸੁਪਰੀਟੈਂਡੈਂਟ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅੱਜ ਅਹੁਦਾ ਸੰਭਾਲਣ ਮੌਕੇ ਪ੍ਰੋਗਰਾਮ ਅਫਸਰਾਂ ਅਤੇ ਸਿਵਲ ਸਰਜਨ ਦਫਤਰ ਦੇ ਹੋਰ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਪਤੀ ਡਾ. ਬਲਵਿੰਦਰ ਸਿੰਘ ਵਾਲੀਆ ਵੀ ਉਨ੍ਹਾਂ ਦੇ ਨਾਲ ਸਨ।
ਸੰਬੰਧਿਤ ਖ਼ਬਰਾਂ
ਸਿਵਲ ਸਰਜਨ ਡਾ. ਜਸਮੀਤ ਕੌਰ ਨੇ ਇਸ ਮੌਕੇ ਕਿਹਾ ਕਿ ਸਰਕਾਰ ਤੇ ਵਿਭਾਗ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਹਿੱਤ ਵਿੱਚ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਨੂੰ ਜਿਲੇ ਵਿੱਚ ਹੋਰ ਵਧੀਆ ਢੰਗ ਨਾਲ ਲਾਗੂ ਕੀਤਾ ਜਾਏਗਾ ਤੇ ਆਮ ਜਨਤਾ ਨੂੰ ਸਿਹਤ ਸੇਵਾਵਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ।ਉਨ੍ਹਾਂ ਹਾਜਰ ਸਟਾਫ ਨੂੰ ਵੀ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕਪੂਰਥਲਾ ਡਾ. ਰੀਟਾ ਬਾਲਾ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸੀਨੀਅਰ ਮੈਡੀਕਲ ਅਫਸਰ ਤੇ ਸਟਾਫ ਮੈਂਬਰ ਹਾਜਰ ਸਨ ।






