|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਾ. ਐੱਸਪੀ ਸਿੰਘ ਓਬਰਾਏ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ 'ਚ ਵੀ ਸੇਵਾ ਦੀ ਵੱਡੀ ਜ਼ਿੰਮੇਵਾਰੀ ਚੁੱਕੀ

ਪਟਿਆਲਾ (ਇੰਦਰਜੀਤ ਸਿੰਘ) : ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛੱਕਣ ਦੇ ਸਿਧਾਂਤ 'ਤੇ ਪਹਿਰਾ ਦੇਣ ਵਾਲੇ ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਤੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ (ਇੰਦਰਜੀਤ ਸਿੰਘ) : ਸਿੱਖ ਧਰਮ ਦੇ ਮੋਢੀ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਵੰਡ ਛੱਕਣ ਦੇ ਸਿਧਾਂਤ 'ਤੇ ਪਹਿਰਾ ਦੇਣ ਵਾਲੇ ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਤੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ ਵੱਡੇ ਪੱਧਰ ਸੇਵਾ ਕਾਰਜਾਂ ਕਰਨ ਉਪਰੰਤ ਹੁਣ ਪਾਕਿਸਤਾਨ 'ਚ ਵੀ ਸੇਵਾ ਦੀ ਵੱਡੀ ਜ਼ਿੰਮੇਵਾਰੀ ਚੁੱਕੀ ਹੈ। ਆਪਣੇ ਪਾਕਿਸਤਾਨ ਦੌਰੇ ਤੋਂ ਵਾਪਸ ਭਾਰਤ ਪਹੁੰਚੇ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਹੀ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨ੍ਹਣ,ਪੇੜੇ ਕਰਨ ਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ 'ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਤੋਂ ਇਲਾਵਾ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਹ ਮਸ਼ੀਨਾਂ ਲੱਗਣ ਤੋਂ ਬਾਅਦ ਟਰੱਸਟ ਵੱਲੋਂ ਛੇਤੀ ਹੀ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਵਿਖੇ ਵੀ ਇਹ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨੂੰ ਸਹੀ ਢੰਗ ਨਾਲ ਵਰਤੋਂ 'ਚ ਲਿਆਉਣ ਲਈ ਟਰੱਸਟ ਵੱਲੋਂ ਆਪਣੇ ਖ਼ਰਚ ਤੇ ਚਾਰ ਵਿਅਕਤੀਆਂ ਨੂੰ ਦੁਬਈ ਲੈ ਜਾ ਕੇ ਟੈਕਨੀਕਲ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਜਿਸ ਸਦਕਾ ਸਾਰੇ ਗੁਰਦੁਆਰਾ ਸਾਹਿਬ ਅੰਦਰ ਪੂਰੀ ਮਰਿਆਦਾ ਅਨੁਸਾਰ ਲੰਗਰ ਤਿਆਰ ਹੋ ਸਕੇਗਾ।ਡਾਕਟਰ ਓਬਰਾਏ ਨੇ ਇਹ ਵੀ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਲਾਹੌਰ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 'ਗੁਰੂ ਨਾਨਕ ਚੇਅਰ' ਵੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਅੰਦਰ ਬਣਨ ਵਾਲੇ ਰਿਸਰਚ ਸੈਂਟਰ 'ਚ ਜਿੱਥੇ ਗੁਰੂ ਨਾਨਕ ਸਾਹਿਬ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਤੇ ਖੋਜ ਕਰਨ ਦੇ ਨਾਲ-ਨਾਲ ਗੁਰੂ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਵੀ ਕਰਵਾਈਆਂ ਜਾਣਗੀਆਂ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਇਸ ਕਾਰਜ ਲਈ ਇਕ ਨਿਸ਼ਚਿਤ ਰਕਮ ਬੈਂਕ ਅੰਦਰ ਫ਼ਿਕਸ ਕਰਵਾ ਦਿੱਤੀ ਜਾਵੇਗੀ ਜਿਸ ਦਾ ਸਾਲਾਨਾ ਵਿਆਜ ਜੋ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ, ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖਰਚ ਕੀਤਾ ਜਾਵੇਗਾ ਜਿਸ ਦਾ ਸਾਰਾ ਲੇਖਾ-ਜੋਖਾ ਯੂਨੀਵਰਸਿਟੀ ਵੱਲੋਂ ਟਰੱਸਟ ਨੂੰ ਦਿੱਤਾ ਜਾਵੇਗਾ। ਡਾ. ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਅੰਦਰ ਉੱਥੋਂ ਦੀ ਪੰਜਾਬ ਸਰਕਾਰ ਵੱਲੋਂ ਪ੍ਰਮੁੱਖ 8 ਧਰਮਾਂ ਦੇ ਸਥਾਪਤ ਕੀਤੇ ਜਾ ਰਹੇ ਮਿਊਜ਼ੀਅਮ 'ਚ ਬਣਨ ਵਾਲੀਆਂ ਗੈਲਰੀਆਂ ਅੰਦਰ ਜੋ ਸਿੱਖ ਧਰਮ ਦੀ ਗੈਲਰੀ ਬਣੇਗੀ, ਉਸ ਅੰਦਰ ਰੱਖੇ ਜਾਣ ਵਾਲੇ ਹਰੇਕ ਤਰ੍ਹਾਂ ਦੇ ਸਾਜ਼ੋ-ਸਾਮਾਨ ਦਾ ਸਮੁੱਚਾ ਖ਼ਰਚ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚੁੱਕਿਆ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਉਪਰੋਕਤ ਸਭ ਕਾਰਜਾਂ ਲਈ ਉਨ੍ਹਾਂ ਆਪਣੇ ਪਾਕਿਸਤਾਨ ਦੌਰੇ ਦੌਰਾਨ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੋਂ ਇਲਾਵਾ ਚੇਅਰਮੈਨ ਗੁਰਦੁਆਰਾ ਸੁਧਾਰ ਕਮੇਟੀ, ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਲਾਹੌਰ, ਸੈਕਟਰੀ ਇਨਫਾਰਮੇਸ਼ਨ, ਟੂਰਿਜ਼ਮ ਅਤੇ ਆਈਟੀ, ਜੁਆਇੰਟ ਸੈਕਟਰੀ ਪੀਟੀਆਈ ਫਰੂਕ ਅਰਸ਼ਦ ਆਦਿ ਸਮੇਤ ਹੋਰ ਸੀਨੀਅਰ ਉੱਚ ਅਧਿਕਾਰੀਆਂ ਨਾਲ ਵਿਸਥਾਰ 'ਚ ਮੁਲਾਕਾਤਾਂ ਕਰ ਕੇ ਸਾਰੀ ਵਿਉਂਤਬੰਦੀ ਤਿਆਰ ਕਰ ਲਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!