|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਨ ਸਭਾ ਕੰਪਲੈਕਸ 'ਚ ਲੱਗਣਗੇ ਡਾ. ਅੰਬੇਡਕਰ, ਭਗਤ ਸਿੰਘ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ, ਮਤਾ ਪਾਸ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਦੇ ਮੰਗਲਵਾਰ ਤੀਜੇ ਅਤੇ ਆਖ਼ਰੀ ਦਿਨ ਵਿਧਾਨ ਸਭਾ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਦੱਸਣਯੋਗ ਹੈ ਕਿ ਭਗਵੰਤ ਮਾਨ ਵੱਲੋਂ ਸਹੁੰ ਵੀ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਦੇ ਜੱਦੀ) ਪਿੰਡ ਵਿਖੇ ਹੀ ਚੁੱਕੀ ਗਈ ਸੀ ਤੇ ਉਨ੍ਹਾਂ ਦੀ ਸ਼ਹੀਦੀ ਨ

NRI Post Desk · 1710 ਦਿਨ ਪਹਿਲਾਂ · ਅੱਪਡੇਟ 1710 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਧਾਨ ਸਭਾ ਕੰਪਲੈਕਸ 'ਚ ਲੱਗਣਗੇ ਡਾ. ਅੰਬੇਡਕਰ, ਭਗਤ ਸਿੰਘ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ, ਮਤਾ ਪਾਸ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਦੇ ਮੰਗਲਵਾਰ ਤੀਜੇ ਅਤੇ ਆਖ਼ਰੀ ਦਿਨ ਵਿਧਾਨ ਸਭਾ ਵੱਲੋਂ ਵਿਧਾਨ ਸਭਾ ਕੰਪਲੈਕਸ ਵਿਖੇ ਡਾ.ਬੀ.ਆਰ.ਅੰਬੇਦਕਰ, ਭਗਤ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਦੱਸਣਯੋਗ ਹੈ ਕਿ ਭਗਵੰਤ ਮਾਨ ਵੱਲੋਂ ਸਹੁੰ ਵੀ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਦੇ ਜੱਦੀ) ਪਿੰਡ ਵਿਖੇ ਹੀ ਚੁੱਕੀ ਗਈ ਸੀ ਤੇ ਉਨ੍ਹਾਂ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਹੀ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਅੱਜ ਸੀਐੱਮ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਤੇ ਆਖਰੀ ਦਿਨ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਲੱਗੇਗੀ। ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਇੱਕ ਚੰਗਾ ਕਦਮ ਦੱਸਿਆ। ਅੱਜ ਆਖਰੀ ਦਿਨ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬਹਿਸ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੱਕ ਟਾਲ ਦਿੱਤੀ ਗਈ। ਮਾਨ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!