|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜਿਆ

ਨਿਊਜ਼ ਡੈਸਕ : ਕੇਸ 'ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ 'ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ 'ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ 'ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜਿਆ
📷 NRI Post Desk

ਨਿਊਜ਼ ਡੈਸਕ : ਕੇਸ 'ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ 'ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ 'ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ 'ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ, ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਲਈ ਕਈ ਅਕਾਲੀ ਆਗੂ ਵੀ ਪਹੁੰਚੇ ਸਨ। ਮਜੀਠੀਆ ਵੱਲੋਂ ਜੇਲ੍ਹ ਦੇ ਬਾਹਰ ਪਹੁੰਚ ਰਹੇ ਅਕਾਲੀ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਕਿ ਉਹ ਪੰਜਾਬ ਭਰ 'ਚੋਂ ਇੱਥੇ ਇਕੱਠੇ ਹੋਣ ਦੀ ਬਜਾਏ ਆਪੋ-ਆਪਣੇ ਹਲਕਿਆਂ 'ਚ ਜਾਣ ਅਤੇ ਅਕਾਲੀ ਦਲ ਨੂੰ ਮੁੜ ਸੱਤਾ 'ਚ ਲਿਆਉਣ ਦੀ ਕੋਸ਼ਿਸ਼ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਨ।

ਮੁਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਬਿਕਰਮ ਸਿੰਘ ਮਜੀਠੀਆ ਕਹਿਣਾ ਹੈ ਕਿ ਕਾਂਗਰਸ ਸ਼ੁਰੂ ਤੋਂ ਚਾਹੁੰਦੀ ਸੀ ਕਿ ਮੈਂ ਚੋਣ ਨਾ ਲੜ੍ਹ ਸਕਾਂ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੀ ਅਗਵਾਈ 'ਚ ਚੋਣ ਲੜ ਲਈ, ਸਰਕਾਰਾਂ ਆਪਣਾਂ ਕੰਮ ਕਰਨ ਅਤੇ ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!