|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਹੁਣ ਤਕ 300 ਕਰੋੜ ਤੋਂ ਵਧ ਦਾ ਨਸ਼ਾ ਬਰਾਮਦ; ਚੋਣ ਕਮਿਸ਼ਨ ਵੱਲੋਂ ਹਾਈਕੋਰਟ 'ਚ ਹਲਫਨਾਮਾ ਦਾਇਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਚੋਣਾਂ 'ਚ ਨਸ਼ਾਖੋਰੀ ਦਾ ਕਿੰਨਾ ਕੁ ਅਹਿਮ ਮੁੱਦਾ ਹੈ, ਇਸ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਸੂਬੇ 'ਚ 300 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਕਰੀਬ 4 ਹਜ਼ਾਰ ਕਿਲੋਗ੍ਰਾਮ ਨਸ਼ਾ ਫੜਿਆ ਜਾ ਚੁੱਕਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਪੰਜਾਬ ਹਾਈ ਕੋਰਟ 'ਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਹੁਣ ਤਕ 300 ਕਰੋੜ ਤੋਂ ਵਧ ਦਾ ਨਸ਼ਾ ਬਰਾਮਦ; ਚੋਣ ਕਮਿਸ਼ਨ ਵੱਲੋਂ ਹਾਈਕੋਰਟ 'ਚ ਹਲਫਨਾਮਾ ਦਾਇਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਚੋਣਾਂ 'ਚ ਨਸ਼ਾਖੋਰੀ ਦਾ ਕਿੰਨਾ ਕੁ ਅਹਿਮ ਮੁੱਦਾ ਹੈ, ਇਸ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਸੂਬੇ 'ਚ 300 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਕਰੀਬ 4 ਹਜ਼ਾਰ ਕਿਲੋਗ੍ਰਾਮ ਨਸ਼ਾ ਫੜਿਆ ਜਾ ਚੁੱਕਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਪੰਜਾਬ ਹਾਈ ਕੋਰਟ 'ਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਚੋਣ ਕਮਿਸ਼ਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ 6 ਫਰਵਰੀ ਤੱਕ 312.813 ਕਰੋੜ ਰੁਪਏ ਦੇ ਘੱਟੋ-ਘੱਟ 3999.649 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਭਾਰਤੀ ਚੋਣ ਕਮਿਸ਼ਨ ਦੀ ਤਰਫ਼ੋਂ ਜਸਟਿਸ ਅਜੇ ਤਿਵਾੜੀ ਤੇ ਜਸਟਿਸ ਪੰਕਜ ਜੈਨ ਦੇ ਡਿਵੀਜ਼ਨ ਬੈਂਚ ਅੱਗੇ ਇਸ ਸਬੰਧ 'ਚ ਇਕ ਹਲਫ਼ਨਾਮਾ ਪੇਸ਼ ਕੀਤਾ ਹੈ। ਅਦਾਲਤ ਨੇ ਰਾਜ ਚੋਣ ਕਮਿਸ਼ਨ, ਪੰਜਾਬ ਨੂੰ ਨੋਟਿਸ ਜਾਰੀ ਕੀਤਾ ਸੀ ਕਿ ਉਹ 'ਨਸ਼ਾ ਮੁਕਤ ਚੋਣਾਂ' ਨੂੰ ਯਕੀਨੀ ਬਣਾਉਣ ਲਈ ਕੀ ਕਰ ਰਹੇ ਹਨ।

ਹਲਫ਼ਨਾਮੇ 'ਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਹਲਕਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਤੇ ਖਰਚਾ ਨਿਗਰਾਨਾਂ ਨੇ ਮੀਟਿੰਗ ਕੀਤੀ। ਮੁੱਖ ਚੋਣ ਕਮਿਸ਼ਨਰ, ਸੁਸ਼ੀਲ ਚੰਦਰਾ ਨੇ ਕਿਹਾ ਕਿ ਚੋਣਾਂ ਦੌਰਾਨ ਅਬਜ਼ਰਵਰ ਭਾਰਤੀ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਹੁੰਦੇ ਹਨ ਅਤੇ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਦਿਆਂ 'ਤੇ ਨੇੜਿਓਂ ਨਜ਼ਰ ਰੱਖਣੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!