|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ DSGMC ਮੁਖੀ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ

ਨਿਊਜ਼ ਡੈਸਕ (ਜਸਕਮਲ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਨਵੇਂ ਨਿਯੁਕਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੰਗਲਵਾਰ ਨੂੰ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਕਾਲਕਾ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੇ ਸਜ਼ਾ ਰੀਵਿਊ ਬੋਰਡ ਨੇ ਕਈ ਸਾਲ

NRI Post Desk · 1759 ਦਿਨ ਪਹਿਲਾਂ · ਅੱਪਡੇਟ 1759 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ DSGMC ਮੁਖੀ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਦੀ ਦਿੱਤੀ ਚੇਤਾਵਨੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਨਵੇਂ ਨਿਯੁਕਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੰਗਲਵਾਰ ਨੂੰ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਕਾਲਕਾ ਨੇ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਦੇ ਸਜ਼ਾ ਰੀਵਿਊ ਬੋਰਡ ਨੇ ਕਈ ਸਾਲਾਂ ਤੋਂ ਸਲਾਖਾਂ ਪਿੱਛੇ ਬੰਦ ਭੁੱਲਰ ਦੀ ਰਿਹਾਈ ਦੀ ਅਰਜ਼ੀ ਨੂੰ “ਖਾਰਜ” ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਕਾਲਕਾ ਦੇ ਦਾਅਵਿਆਂ 'ਤੇ ਦਿੱਲੀ ਸਰਕਾਰ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਕਾਲਕਾ ਨੇ ਡੀਐੱਸਜੀਐੱਮਸੀ ਦੇ ਹੋਰ ਅਹੁਦੇਦਾਰਾਂ ਨਾਲ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ “ਜੇਕਰ ਦਿੱਲੀ ਸਰਕਾਰ ਭੁੱਲਰ ਦੀ ਰਿਹਾਈ ਲਈ ਤੁਰੰਤ ਆਦੇਸ਼ ਜਾਰੀ ਕਰਨ 'ਚ ਅਸਫਲ ਰਹਿੰਦੀ ਹੈ, ਤਾਂ ਅਸੀਂ ਕੇਜਰੀਵਾਲ ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ।

ਭੁੱਲਰ ਨੂੰ ਅਦਾਲਤ ਨੇ ਟਾਡਾ ਤਹਿਤ 1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ 'ਚ ਦੋਸ਼ੀ ਠਹਿਰਾਇਆ ਸੀ। ਸੁਪਰੀਮ ਕੋਰਟ ਵੱਲੋਂ ਮੌਤ ਦੀ ਸਜ਼ਾ ਨੂੰ ਘਟਾ ਦਿੱਤੇ ਜਾਣ ਤੋਂ ਬਾਅਦ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਡੀਐਸਜੀਐਮਸੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ 'ਚ ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਨੂੰ ਪੰਜਾਬੀਆਂ ਦੀ ਮੰਗ ਮੰਨਣੀ ਚਾਹੀਦੀ ਹੈ ਅਤੇ ਭੁੱਲਰ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਵਾਉਣਾ ਚਾਹੀਦਾ ਹੈ ਜਿੱਥੇ ਉਹ 29 ਸਾਲਾਂ ਤੋਂ ਬੰਦ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!