|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਅਧਿਆਪਕਾਂ 'ਤੇ ਡਾਂਗਾਂ ਵਰ੍ਹਾਉਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਨਿਊਜ਼ ਡੈਸਕ (ਜਸਕਮਲ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰ

NRI Post Desk · 1810 ਦਿਨ ਪਹਿਲਾਂ · ਅੱਪਡੇਟ 1810 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਅਧਿਆਪਕਾਂ 'ਤੇ ਡਾਂਗਾਂ ਵਰ੍ਹਾਉਣ ਦੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ
📷 NRI Post Desk

ਨਿਊਜ਼ ਡੈਸਕ (ਜਸਕਮਲ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰ ਕੇ ਹਫ਼ਤੇ ਦੇ ਅੰਦਰ ਸੌਂਪਣ ਦੀ ਹਦਾਇਤ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਨਸਾ ਵਿਖੇ ਮੁੱਖ ਮੰਤਰੀ ਦੀ ਰੈਲੀ ਸੀ। ਇਸ ਦੌਰਾਨ ਬੇਰੁਜ਼ਗਾਰ ਆਪਣਾ ਰੋਸ ਜ਼ਾਹਰ ਕਰਨ ਪਹੁੰਚੇ ਸੀ ਪਰ ਮੁੱਖ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਇਹ ਡੀਐੱਸਪੀ ਅਚਾਨਕ ਪ੍ਰਦਰਸ਼ਨਕਾਰੀਆਂ ਉਤੇ ਟੁੱਟ ਪਿਆ ਤੇ ਡਾਂਗਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਸਾਥੀ ਮੁਲਾਜ਼ਮ ਉਸ ਨੂੰ ਰੋਕਦੇ ਰਹੇ ਪਰ ਉਸ ਨੇ ਭੋਰਾ ਪਰਵਾਹ ਨਾ ਕੀਤੀ।

ਕਿਸਾਨ ਮੋਰਚੇ ਨੇ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਦੇ ਡੀਐੱਸਪੀ ਵੱਲੋਂ ਇਹ ਘਟੀਆ ਕਾਰਾ ਕੀਤਾ ਗਿਆ ਹੈ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਡੀਐੱਸਪੀ ਵਿਰੁੱਧ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!