|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਜਾਇਜ਼ ਸੰਬੰਧਾਂ ਦੇ ਕਾਰਨ ਪਹਿਲਾਂ ਆਸ਼ਕ ਨੇ ਕੀਤੀ ਖ਼ੁਦਕੁਸ਼ੀ, ਫਿਰ ਪਤੀ ਨੇ ਨਿਗਲਿਆ ਜ਼ਹਿਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਵਿਖੇ ਪਤਨੀ ਦੇ ਗੁਆਂਢੀ ਨਾਲ ਨਾਜਾਇਜ਼ ਸਬੰਧਾਂ ਦਾ ਪਤਾ ਲੱਗਣ ਤੋਂ ਬਾਅਦ ਆਸ਼ਕ ਵੱਲੋਂ ਜਿੱਥੇ ਜ਼ਹਿਰੀਲੀ ਸਪਰੇਅ ਪੀ ਕੇ ਆਤਮ ਹੱਤਿਆ ਕਰ ਲਈ ਗਈ। ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਆਪਣੇ ਗੁਆਂਢੀ ਤਰਸੇਮ ਸਿੰਘ ਦੀ ਪਤਨੀ ਨਾਲ ਨਾਜਾਇਜ਼ ਸਬੰਧ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਾਜਾਇਜ਼ ਸੰਬੰਧਾਂ ਦੇ ਕਾਰਨ ਪਹਿਲਾਂ ਆਸ਼ਕ ਨੇ ਕੀਤੀ ਖ਼ੁਦਕੁਸ਼ੀ, ਫਿਰ ਪਤੀ ਨੇ ਨਿਗਲਿਆ ਜ਼ਹਿਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗੁਰਥੜੀ ਵਿਖੇ ਪਤਨੀ ਦੇ ਗੁਆਂਢੀ ਨਾਲ ਨਾਜਾਇਜ਼ ਸਬੰਧਾਂ ਦਾ ਪਤਾ ਲੱਗਣ ਤੋਂ ਬਾਅਦ ਆਸ਼ਕ ਵੱਲੋਂ ਜਿੱਥੇ ਜ਼ਹਿਰੀਲੀ ਸਪਰੇਅ ਪੀ ਕੇ ਆਤਮ ਹੱਤਿਆ ਕਰ ਲਈ ਗਈ। ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਦੇ ਆਪਣੇ ਗੁਆਂਢੀ ਤਰਸੇਮ ਸਿੰਘ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ, ਜਦ ਇਸ ਗੱਲ ਦਾ ਪਤਾ ਪਤੀ ਨੂੰ ਲੱਗਿਆ ਤਾਂ ਉਸ ਨੇ ਪਤਨੀ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਦਾ ਪਤਾ ਲੱਗਦਿਆਂ ਹੀ ਪਤਨੀ ਦੇ ਆਸ਼ਕ ਵੱਲੋਂ ਆਪਣੇ ’ਤੇ ਹੁੰਦੀ ਕਾਰਵਾਈ ਡਰੋਂ ਹਿਸਾਰ ਜਾ ਕੇ ਜ਼ਹਿਰੀਲੀ ਸਪਰੇਅ ਪੀ ਲਈ, ਜਿੱਥੇ ਉਸ ਦੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਜਗਤਾਰ ਸਿੰਘ ਦੀ ਪਤਨੀ ਆਪਣੇ ਪੇਕੇ ਦੇਸੂ ਯੋਧੇ ਚਲੀ ਗਈ। ਪੇਕੇ ਜਾਣ ’ਤੇ ਲੜਕੀ ਦੇ ਗਲਤ ਚਾਲ ਚਲਣ ਦਾ ਪਤਾ ਜਦੋਂ ਉਸ ਦੇ ਮਾਂ-ਪਿਓ ਨੂੰ ਲੱਗਿਆ ਤਾਂ ਉਨ੍ਹਾਂ ਵੀ ਲੜਕੀ ਨੂੰ ਬੁਰਾ ਭਲਾ ਕਿਹਾ। ਇਸ ਤੋਂ ਬਾਅਦ ਲੜਕੀ ਆਪਣੇ ਮਾਂ-ਪਿਓ ਦਾ ਘਰ ਛੱਡ ਕੇ ਤਾਏ-ਤਾਈ ਦੇ ਘਰ ਰਹਿਣ ਲਈ ਚਲੀ ਗਈ। ਉਨ੍ਹਾਂ ਕਿਹਾ ਕਿ ਲੜਕੀ ਦੇ ਤਾਏ ਵੱਲੋਂ ਜਵਾਈ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਉਹ ਉਨ੍ਹਾਂ ਦੀ ਲੜਕੀ ਨੂੰ ਕੁੱਝ ਨਾ ਕਹੇ, ਜੇਕਰ ਕੁੱਝ ਕਿਹਾ ਤਾਂ ਉਹ ਉਸ ਨਾਲ ਮਾੜਾ ਕਰਨਗੇ।ਇਨ੍ਹਾਂ ਧਮਕੀਆਂ ਤੋਂ ਡਰ ਕੇ ਲੜਕੀ ਦੇ ਪਤੀ ਜਗਤਾਰ ਸਿੰਘ ਵੱਲੋਂ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!