|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਾਰਸ਼ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ

ਨੰਗਲ : ਹਿਮਾਚਲ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 14 ਜੁਲਾਈ ਨੂੰ ਪ੍ਰਾਪਤ ਕੀਤੇ ਅੰਕੜਿਆਂ ਅਨੁਸਾਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1620.91 ਫੁੱਟ ਸੀ। ਜੋ ਕਿ ਭਾਖੜਾ ਡੈਮ ਦੀ ਭੰਡਾਰਣ ਸਮਰੱਥਾ ਤੋਂ ਕਰੀਬ 80 ਫੁੱਟ ਹੇਠਾਂ ਅਤੇ ਭਾਖੜਾ ਡੈਮ ਦੇ ਫਲੱਡ ਕੰਟਰੋਲ ਗੇਟਾਂ ਦੇ ਲੈਵਲ (1645 ਫੁੱਟ)

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨੰਗਲ : ਹਿਮਾਚਲ ਪ੍ਰਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 14 ਜੁਲਾਈ ਨੂੰ ਪ੍ਰਾਪਤ ਕੀਤੇ ਅੰਕੜਿਆਂ ਅਨੁਸਾਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1620.91 ਫੁੱਟ ਸੀ। ਜੋ ਕਿ ਭਾਖੜਾ ਡੈਮ ਦੀ ਭੰਡਾਰਣ ਸਮਰੱਥਾ ਤੋਂ ਕਰੀਬ 80 ਫੁੱਟ ਹੇਠਾਂ ਅਤੇ ਭਾਖੜਾ ਡੈਮ ਦੇ ਫਲੱਡ ਕੰਟਰੋਲ ਗੇਟਾਂ ਦੇ ਲੈਵਲ (1645 ਫੁੱਟ) ਤੋਂ 25 ਫੁੱਟ ਘੱਟ ਹੈ। ਜ਼ਿਕਰਯੋਗ ਹੈ ਕਿ ਭਾਖੜਾ ਡੈਮ 'ਚ 1680 ਫੁੱਟ ਤਕ ਪਾਣੀ ਜਮ੍ਹਾ ਕੀਤਾ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਭਾਖੜਾ ਡੈਮ 'ਚ ਪਾਣੀ ਦਾ ਪੱਧਰ ਪਿਛਲੇ ਸਾਲ 14 ਜੁਲਾਈ 2018 ਨੂੰ 1509.98 ਫੁੱਟ ਸੀ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਛੇ ਵਜੇ ਭਾਖੜਾ ਡੈਮ 'ਚ ਪਾਣੀ ਦੀ ਆਮਦ 58555 ਕਿਊਸਿਕ ਦਰਜ ਕੀਤੀ ਗਈ, ਜਦੋਂਕਿ 26106 ਕਿਊਸਿਕ ਪਾਣੀ ਸਤਲੁਜ ਦਰਿਆ 'ਚ ਛੱਡਿਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!