|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੋਡ ਸ਼ੋਅ ਦੌਰਾਨ ਪ੍ਰਿਅੰਕਾ ਗਾਂਧੀ ਨੇ PM ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਵਿੱਖੇ ਪੁੱਜੇ ਹਨ। ਉਨ੍ਹਾਂ ਹਲਕਾ ਪੂਰਬੀ ਤੇ ਉੱਤਰੀ 'ਚ ਰੋਡ ਸ਼ੋਅ ਕਰ ਕੇ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਦੱਤੀ ਦੇ ਹੱਕ ਵਿਚ ਪ੍ਰਚਾਰ ਕੀਤਾ। ਰੋਡ ਸ਼ੋਅ ਸਮੇਂ ਲੋਕਾਂ ਦੀ ਭੀੜ ਨੇ ਪ੍ਰਿਅੰਕਾ ਗਾਂਧੀ 'ਤੇ ਫੁੱਲਾ ਦੀ ਵਰਖਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿਅੰਕਾ ਗ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਵਿੱਖੇ ਪੁੱਜੇ ਹਨ। ਉਨ੍ਹਾਂ ਹਲਕਾ ਪੂਰਬੀ ਤੇ ਉੱਤਰੀ 'ਚ ਰੋਡ ਸ਼ੋਅ ਕਰ ਕੇ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਦੱਤੀ ਦੇ ਹੱਕ ਵਿਚ ਪ੍ਰਚਾਰ ਕੀਤਾ। ਰੋਡ ਸ਼ੋਅ ਸਮੇਂ ਲੋਕਾਂ ਦੀ ਭੀੜ ਨੇ ਪ੍ਰਿਅੰਕਾ ਗਾਂਧੀ 'ਤੇ ਫੁੱਲਾ ਦੀ ਵਰਖਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ 'ਚ ਜਨਤਾ ਲਈ ਬਹੁਤ ਕੰਮ ਕੀਤੇ ਹਨ।

ਸੰਬੰਧਿਤ ਖ਼ਬਰਾਂ

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣਗੇ ਕਿਉਂਕਿ ਚੰਨੀ ਨੇ ਜੋ ਹੋਰ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਵੀ ਪੂਰਾ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਝੂਠੇ ਵਾਅਦਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ। ਜਿਹੜਾ ਪ੍ਰਧਾਨ ਮੰਤਰੀ ਦਿੱਲੀ 'ਚ ਕਿਸਾਨ ਅੰਦੋਲਨ ਸਮੇਂ ਕਿਸੇ ਵੀ ਕਿਸਾਨ ਆਗੂ ਨੂੰ ਧਰਨੇ 'ਚ ਮਿਲਣ ਤਕ ਨਹੀਂ ਆਇਆ, ਉਹ ਕਿਸੇ ਦੇ ਕਿਵੇਂ ਕੰਮ ਕਰ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!