|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਈ-ਸੇਵਾ ਪੋਰਟਲ ਰਾਹੀਂ ਮਿਲੇਗਾ ਆਮਦਨ ਤੇ ਸੰਪਤੀ ਸਬੰਧੀ ਸਰਟੀਫਿਕੇਟ : ਡੀ. ਸੀ

ਕਪੂਰਥਲਾ : ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਵੱਲੋਂ ਆਮਦਨ ਅਤੇ ਸੰਪਤੀ ਸਬੰਧੀ ਸਰਟੀਫਿਕੇਟ ਦੀਆਂ ਸੇਵਾਵਾਂ ਹਾਸਲ ਕਰਨ ਲਈ ਸੇਵਾ ਕੇਂਦਰੀ ਵਿਚ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਹ ਸਰਟੀਫਿਕੇਟ ਈ-ਸੇਵਾ ਪੋਰਟਲ ਰਾਹੀਂ ਸਬੰਧਤ ਤਹਿਸੀਲਦਾਰ ਵੱਲੋਂ ਡਿਜੀਟਲ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਵੱਲੋਂ ਆਮਦਨ ਅਤੇ ਸੰਪਤੀ ਸਬੰਧੀ ਸਰਟੀਫਿਕੇਟ ਦੀਆਂ ਸੇਵਾਵਾਂ ਹਾਸਲ ਕਰਨ ਲਈ ਸੇਵਾ ਕੇਂਦਰੀ ਵਿਚ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਹ ਸਰਟੀਫਿਕੇਟ ਈ-ਸੇਵਾ ਪੋਰਟਲ ਰਾਹੀਂ ਸਬੰਧਤ ਤਹਿਸੀਲਦਾਰ ਵੱਲੋਂ ਡਿਜੀਟਲ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਆਮਦਨ ਅਤੇ ਸੰਪਤੀ ਸਬੰਧੀ ਸਰਟੀਫਿਕੇਟ ਨਾਲ ਸਬੰਧਤ ਸਹੂਲਤ ਆਨਲਾਈਨ ਈ-ਸੇਵਾ ਪੋਰਟਲ 'ਤੇ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਤਹਿਤ ਇਹ ਸਰਟੀਫਿਕੇਟ ਸਬੰਧਤ ਤਹਿਸੀਲਦਾਰ ਰਾਹੀਂ ਜਾਰੀ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਇਸ ਸਬੰਧੀ ਸੇਵਾ ਕੇਂਦਰਾਂ ਰਾਹੀਂ ਈ-ਸੇਵਾ ਪੋਰਟਲ 'ਤੇ ਅਪਲਾਈ ਕੀਤੇ ਜਾਣ ਵਾਲੇ ਸਰਟੀਫਿਕੇਟ ਆਨਲਾਈਨ ਜਾਰੀ ਕਰਨ ਸਬੰਧੀ ਜ਼ਿਲੇ ਅਧੀਨ ਆਉਂਦੇ ਤਹਿਸੀਲਦਾਰਾਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ ਵਿਚ ਦਾਖ਼ਲੇ ਲਈ 10 ਫੀਸਦੀ ਰਾਖਵੇਂਕਰਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਰਾਖਵੇਂਕਰਨ ਦਾ ਇਹ ਲਾਭ ਉਨਾਂ ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ, ਜੋ ਅਨੁਸੂਚਿਤ ਜਾਤੀਆਂ/ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਪਹਿਲਾਂ ਚੱਲਦੀ ਸਕੀਮ ਦੇ ਘੇਰੇ ਵਿਚ ਨਹੀਂ ਆਉਂਦੇ ਅਤੇ ਜਿਨਾਂ ਪਰਿਵਾਰਾਂ ਦੀ ਕੁੱਲ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਅਤੇ ਸਵੈ-ਘੋਸ਼ਣਾ ਪੱਤਰ ਦੇਣਾ ਪਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!