|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜ਼ਿੰਦਗੀ ਵਿਚ ਅਨੁਸ਼ਾਸਨ ਬਣਾ ਕੇ ਰੱਖਣਾ ਜ਼ਰੂਰੀ

ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਸੂਬਾ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿਤ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਿਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹੇ ਦੇ ਸਰਕਾਰ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਾਜ਼ਿਲਕਾ (ਇੰਦਰਜੀਤ ਸਿੰਘ ਚਾਹਲ) : ਸੂਬਾ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿਤ ਸ਼ੁਰੂ ਕੀਤੇ ਗਏ ਬੱਡੀ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਿਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੁਵਾੜਿਆ ਵਾਲੀ ਵਿੱਚ ਅਨੁਸ਼ਾਸ਼ਨ ਸਬੰਧੀ ਗਤੀਵਿਧੀਆ ਕਰਵਾਈਆਂ ਗਈਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਬੱਡੀਜ਼ ਨੇ ਦੱਸਿਆ ਕਿ ਜ਼ਿੰਦਗੀ ਦੇ ਹਰ ਖੇਤਰ ਵਿੱਚ ਤਰੱਕੀ ਪ੍ਰਾਪਤ ਕਰਨ ਲਈ ਅਨੁਸ਼ਾਸਨ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਅਨੁਸ਼ਾਸ਼ਨ ਤੋਂ ਬਿਨਾਂ ਜ਼ਿੰਦਗੀ ਅਧੂਰੀ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ 'ਚ ਰਹਿ ਕੇ ਜ਼ਿੰਦਗੀ ਦੇ ਹਰ ਮੁਕਾਮ ਨੂੰ ਜਿਤਿਆ ਜਾ ਸਕਦਾ ਹੈ। ਸੀਨੀਅਰ ਬੱਡੀਜ਼ ਨੇ ਦੱਸਿਆ ਕਿ ਅਨੁਸ਼ਾਸਨ ਸਾਡੀ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹੈ। ਅਨੁਸ਼ਾਸਨ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਨੁਸ਼ਾਸ਼ਨ ਵਿਅਕਤੀ ਨੂੰ ਇਕ ਚੰਗਾ ਨਾਗਰਿਕ ਬਣਾਉਦਾ ਹੈ ਅਤੇ ਤਰੱਕੀ ਦੇ ਰਾਹ ਵੱਲ ਤੋਰਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!