|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਮੀਨੀ ਵਿਵਾਦ ਨੂੰ ਲੈ ਕੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ

ਬਰਨਾਲਾ (ਰਾਘਵ) : ਜ਼ਿਲੇ ਦੇ ਪਿੰਡ ਕਾਲੇਕੇ ਅੰਦਰ ਜ਼ਮੀਨੀ ਵਿਵਾਦ ਕਾਰਨ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ ਦੀ ਘਾਟ ਉਤਾਰਿਆ ਗਿਆ ਵਿਅਕਤੀ ਪੰਜਾਬ ਪੁਲਸ ਵਿਚ ਬਤੌਰ ਥਾਣੇਦਾਰ ਲੱਗਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਕਾਲੇਕੇ ਵਿਚ ਜ਼ਮੀਨੀ ਵਿਵਾਦ ਕਾਰਨ ਦੋ ਭਰਾਵਾ ਵਿਚ ਖਿੱਚੋਤਾਣ ਚੱਲ ਰਹੀ ਸੀ। ਇਸ ਦੌਰਾਨ ਥਾਣੇਦਾਰ ਜੋਗਿੰਦਰ ਸ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ਮੀਨੀ ਵਿਵਾਦ ਨੂੰ ਲੈ ਕੇ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ
📷 NRI Post Desk

ਬਰਨਾਲਾ (ਰਾਘਵ) : ਜ਼ਿਲੇ ਦੇ ਪਿੰਡ ਕਾਲੇਕੇ ਅੰਦਰ ਜ਼ਮੀਨੀ ਵਿਵਾਦ ਕਾਰਨ ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਤ ਦੀ ਘਾਟ ਉਤਾਰਿਆ ਗਿਆ ਵਿਅਕਤੀ ਪੰਜਾਬ ਪੁਲਸ ਵਿਚ ਬਤੌਰ ਥਾਣੇਦਾਰ ਲੱਗਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਕਾਲੇਕੇ ਵਿਚ ਜ਼ਮੀਨੀ ਵਿਵਾਦ ਕਾਰਨ ਦੋ ਭਰਾਵਾ ਵਿਚ ਖਿੱਚੋਤਾਣ ਚੱਲ ਰਹੀ ਸੀ। ਇਸ ਦੌਰਾਨ ਥਾਣੇਦਾਰ ਜੋਗਿੰਦਰ ਸਿੰਘ (54) ਪੁੱਤਰ ਭਰਪੂਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੇਰ ਸ਼ਾਮ ਨੂੰ ਜਾ ਰਿਹਾ ਸੀ।

ਸੰਬੰਧਿਤ ਖ਼ਬਰਾਂ

ਡੀਐੱਸਪੀ ਸਤਵੀਰ ਸਿੰਘ ਬੈਂਸ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਰਸਤੇ ਵਿਚ ਛੋਟੇ ਭਰਾ ਸੁਖਦੇਵ ਸਿੰਘ ਨੇ ਆਪਣੇ ਪੁੱਤਰ ਸਣੇ ਟਰੈਕਟਰ ਨਾਲ ਜੋਗਿੰਦਰ ਸਿੰਘ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਉੱਪਰੋਂ ਟਰੈਕਟਰ ਚੜ੍ਹਾ ਕੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਕਤਲ ਮਾਮਲੇ ਵਿਚ ਮ੍ਰਿਤਕ ਜੋਗਿੰਦਰ ਸਿੰਘ ਦੀ ਪਤਨੀ ਬੀਰਪਾਲ ਕੌਰ ਦੇ ਬਿਆਨਾਂ 'ਤੇ ਪਰਚਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਦੋਕਿ ਮ੍ਰਿਤਕ ਜੋਗਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!