|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਗਵਾੜਾ ’ਚ 19 ਅਕਤੂਬਰ ਸ਼ਾਮ ਤੋਂ ਹੋਵੇਗਾ ਚੋਣ ਪ੍ਰਚਾਰ ਬੰਦ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 21 ਅਕਤੂਬਰ 2019 ਨੂੰ ਹੋਣ ਜਾ ਰਹੀ ਵਿਧਾਨ ਸਭਾ ਚੋਣ ਹਲਕਾ-29 ਫਗਵਾੜਾ ਦੀ ਜ਼ਿਮਨੀ ਚੋਣ ਲਈ ਭਲਕੇ 19 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਬਾਅਦ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 21 ਅਕਤੂਬਰ 2019 ਨੂੰ ਹੋਣ ਜਾ ਰਹੀ ਵਿਧਾਨ ਸਭਾ ਚੋਣ ਹਲਕਾ-29 ਫਗਵਾੜਾ ਦੀ ਜ਼ਿਮਨੀ ਚੋਣ ਲਈ ਭਲਕੇ 19 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਬਾਅਦ ਵੱਖ-ਵੱਖ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ ਸਮੇਂ ਤੋਂ 48 ਘੰਟਿਆਂ ਲਈ ਹਲਕੇ ਵਿਚ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਕਿਸੇ ਵੀ ਉਮੀਦਵਾਰ ’ਤੇ ਲਾੳੂਡ ਸਪੀਕਰਾਂ ਦੀ ਵਰਤੋਂ ਕਰਕੇ ਜਨਤਕ ਮੀਟਿੰਗਾਂ ਅਤੇ ਰੈਲੀਆਂ ਆਦਿ ਕਰਨ ’ਤੇ ਪਾਬੰਦੀ ਹੋਵੇਗੀ। ਉਨਾਂ ਕਿਹਾ ਕਿ ਇਸ ਦੌਰਾਨ ਘਰ-ਘਰ ਜਾ ਕੇ ਪ੍ਰਚਾਰ ਕਰਨ ’ਤੇ ਪਾਬੰਦੀ ਨਹੀਂ ਹੋਵੇਗੀ। ਇਸੇ ਤਰਾਂ ਹਲਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਹਕਲਾ ਛੱਡਣ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸੇ ਤਰਾਂ ਵਿਧਾਨ ਸਭਾ ਹਲਕਾ ਫਗਵਾੜਾ ਅਤੇ ਇਸ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਘੇਰੇ ਵਿਚ ਪੈਂਦੇ ਇਲਾਕੇ ਵਿਚ 19 ਅਕਤੂਬਰ 2019 ਸ਼ਾਮ 6 ਵਜੇ ਤੋਂ 21 ਅਕਤੂਬਰ ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 24 ਅਕਤੂਬਰ 2019 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਉਨਾਂ ਇਹ ਵੀ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਵਿਚ ਸਥਿਤ ਫੈਕਟਰੀਆਂ ਵਿਚ ਕੰਮ ਕਰਦੇ ਵਰਕਰਾਂ ਨੂੰ 21 ਅਕਤੂਬਰ ਨੂੰ ‘ਪੇਡ ਛੁੱਟੀ’ ਐਲਾਨੀ ਗਈ ਹੈ। ਇਸੇ ਤਰਾਂ ਸੂਬੇ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਹਰਿਆਣਾ ਦੇ ਵੋਟਰਾਂ ਨੂੰ ਵੀ 21 ਅਕਤੂਬਰ ਨੂੰ ‘ਪੇਡ ਛੁੱਟੀ’ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!