|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ 'ਚ ਐਗਜ਼ਿਟ ਪੋਲ 'ਤੇ 7 ਮਾਰਚ ਤਕ ਲਾਈ ਰੋਕ

ਨਿਊਜ਼ ਡੈਸਕ (ਜਸਕਮਲ) : ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜ ਰਾਜਾਂ- ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ- ਲਈ ਐਗਜ਼ਿਟ ਪੋਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜੋ ਆਉਣ ਵਾਲੇ ਦਿਨਾਂ 'ਚ ਚੋਣਾਂ ਹੋਣਗੀਆਂ। 28 ਜਨਵਰੀ ਨੂੰ ਇਕ ਹੁਕਮ 'ਚ, ਚੋਣ ਕਮਿਸ਼ਨ ਨੇ ਲਿਖਿਆ, ਕੋਈ ਵੀ ਵਿਅਕਤੀ ਕੋਈ ਐਗਜ਼ਿਟ ਪੋਲ ਨਹੀਂ ਕਰਵਾਏਗਾ ਅਤੇ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜ

NRI Post Desk · 1762 ਦਿਨ ਪਹਿਲਾਂ · ਅੱਪਡੇਟ 1762 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ 'ਚ ਐਗਜ਼ਿਟ ਪੋਲ 'ਤੇ 7 ਮਾਰਚ ਤਕ ਲਾਈ ਰੋਕ
📷 NRI Post Desk

ਨਿਊਜ਼ ਡੈਸਕ (ਜਸਕਮਲ) : ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜ ਰਾਜਾਂ- ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ- ਲਈ ਐਗਜ਼ਿਟ ਪੋਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜੋ ਆਉਣ ਵਾਲੇ ਦਿਨਾਂ 'ਚ ਚੋਣਾਂ ਹੋਣਗੀਆਂ। 28 ਜਨਵਰੀ ਨੂੰ ਇਕ ਹੁਕਮ 'ਚ, ਚੋਣ ਕਮਿਸ਼ਨ ਨੇ ਲਿਖਿਆ, ਕੋਈ ਵੀ ਵਿਅਕਤੀ ਕੋਈ ਐਗਜ਼ਿਟ ਪੋਲ ਨਹੀਂ ਕਰਵਾਏਗਾ ਅਤੇ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਨੂੰ ਛਾਪਣ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਕਾਸ਼ਿਤ ਜਾਂ ਪ੍ਰਚਾਰ ਨਹੀਂ ਕਰੇਗਾ।

ਸੰਬੰਧਿਤ ਖ਼ਬਰਾਂ

ਐਗਜ਼ਿਟ ਪੋਲ ਦੇ ਪ੍ਰਕਾਸ਼ਨ 'ਤੇ 10 ਫਰਵਰੀ ਨੂੰ ਸਵੇਰੇ 7.00 ਵਜੇ ਤੋਂ 7 ਮਾਰਚ ਨੂੰ ਸ਼ਾਮ 6.30 ਵਜੇ ਤਕ, ਭਾਵ ਪੋਲਿੰਗ ਸਮੇਂ ਦੌਰਾਨ ਪਾਬੰਦੀ ਲਗਾਈ ਗਈ ਹੈ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਉੱਤਰ ਪ੍ਰਦੇਸ਼ ਦੀਆਂ 403 ਵਿਧਾਨ ਸਭਾ ਸੀਟਾਂ ਲਈ ਇਨ੍ਹਾਂ ਤਰੀਕਾਂ ਨੂੰ ਸੱਤ ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ: ਫਰਵਰੀ 10, 14, 20, 23, 27; 3 ਤੇ 7 ਮਾਰਚ ਨੂੰ। ਉੱਤਰਾਖੰਡ ਦੀਆਂ 70 ਸੀਟਾਂ ਅਤੇ ਗੋਆ ਦੀਆਂ 40 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ 'ਚ ਵੋਟਾਂ ਪੈਣਗੀਆਂ, ਜਦਕਿ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ। 60 ਮੈਂਬਰੀ ਮਣੀਪੁਰ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ 27 ਫਰਵਰੀ ਨੂੰ ਵੋਟਾਂ ਪੈਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!