|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਕਮਿਸ਼ਨ 'ਤੇ ਪ੍ਰਸ਼ਾਸ਼ਨ ਕਾਂਗਰਸ ਦੇ ਕਹਿਣ 'ਤੇ ਚੋਣ ਮੁਹਿੰਮ ਵਿੱਚ ਰੁਕਾਵਟਾਂ ਪਾ ਰਹੀ : ਖਹਿਰਾ

ਲੰਬੀ : ਚੋਣ ਕਮਿਸ਼ਨ 'ਤੇ ਪ੍ਰਸ਼ਾਸ਼ਨ ਕਾਂਗਰਸ ਦੇ ਕਹਿਣ 'ਤੇ ਚੋਣ ਮੁਹਿੰਮ ਵਿੱਚ ਰੁਕਾਵਟਾਂ ਪਾ ਰਹੀ ਹੈ ਤੇ ਪਿੰਡਾਂ ਵਿੱਚ ਆਮ ਮੀਟਿੰਗਾਂ ਵੀ ਨਹੀਂ ਕਰਨ ਦਿੱਤੀਆਂ ਜਾ ਰਹੀਆਂ, ਜਿਸ ਤੋਂ ਸਾਫ਼ ਹੈ ਕਿ ਪੰਜਾਬ 'ਚ ਰਜਵਾੜਾਸ਼ਾਹੀ ਦਾ ਰਾਜ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਬੀ : ਚੋਣ ਕਮਿਸ਼ਨ 'ਤੇ ਪ੍ਰਸ਼ਾਸ਼ਨ ਕਾਂਗਰਸ ਦੇ ਕਹਿਣ 'ਤੇ ਚੋਣ ਮੁਹਿੰਮ ਵਿੱਚ ਰੁਕਾਵਟਾਂ ਪਾ ਰਹੀ ਹੈ ਤੇ ਪਿੰਡਾਂ ਵਿੱਚ ਆਮ ਮੀਟਿੰਗਾਂ ਵੀ ਨਹੀਂ ਕਰਨ ਦਿੱਤੀਆਂ ਜਾ ਰਹੀਆਂ, ਜਿਸ ਤੋਂ ਸਾਫ਼ ਹੈ ਕਿ ਪੰਜਾਬ 'ਚ ਰਜਵਾੜਾਸ਼ਾਹੀ ਦਾ ਰਾਜ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਮੁਖੀ ਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਹਲਕਾ ਲੰਬੀ ਤੋਂ ਆਪਣੀ ਚੋਣ ਮੁਹਿੰਮ ਦਾ ਆਗ਼ਾਜ਼ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾ 10 ਸਾਲ 'ਚ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਫੇਲ੍ਹ ਹੋ ਗਈ ਕਿਉਂਕਿ ਉਹ ਸਿਰਫ਼ ਪੈਸਾ ਇਕੱਠਾ ਕਰਨ ਵਿੱਚ ਲੱਗੀ ਰਹੀ ਤੇ ਇਹੀ ਹਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਹੈ ਕਿਉਂਕਿ ਅੱਜ ਵੀ ਪੰਜਾਬ ਵਿੱਚ ਹਰ ਕਿਸਮ ਦਾ ਨਸ਼ਾ ਵਿਕ ਰਿਹਾ, 750 ਕਿਸਾਨ ਖੁਦਕੁਸ਼ੀਆ ਕਰ ਗਏ, ਬੇਰੁਜ਼ਗਾਰ ਟੈਂਕੀਆ 'ਤੇ ਚੜ੍ਹਨ ਲਈ ਮਜਬੂਰ ਹਨ ਤੇ ਹੁਣ ਪੰਜਾਬ ਦੇ ਲੋਕ ਇਸ ਵਾਤਾਵਰਨ ਤੋਂ ਨਿਜਾਤ ਪਾਉਣਾ ਚਾਹੁੰਦੇ ਹਨ ਤੇ ਇਨ੍ਹਾਂ ਪਾਰਟੀਆਂ ਦੀ ਗੁਲਾਮੀ ਦਾ ਜੂਲਾ ਉਤਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਇੱਕੋ ਥੈਲੀ ਦੇ ਚੱਟੇ-ਵੱਟੇ ਹਨ ਤੇ ਇਨ੍ਹਾਂ ਦੀ ਵਿਚਾਰਧਾਰਾ ਵੀ ਇੱਕੋ ਹੈ। ਖਹਿਰਾ ਨੇ ਮਨਪ੍ਰੀਤ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!